03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜਾ ਸ਼ਾਮ ਤੱਕ ਕੀਤਾ ਟੋਲ ਮੁਕਤ

ਲਾਡੋਵਾਲ (ਲੁਧਿਆਣਾ), 12 ਜੁਲਾਈ (ਬਲਬੀਰ ਸਿੰਘ ਰਾਣਾ)- ਆਜ਼ਾਦ ਕਿਸਾਨ ਮੋਰਚਾ ਪੰਜਾਬ ਅਤੇ ਅੰਨਦਾਤਾ...

Ad Position 21
No active advertisement
ਅਜੀਤ ਡੈਸਕ 12-07-2026

ਲਾਡੋਵਾਲ (ਲੁਧਿਆਣਾ), 12 ਜੁਲਾਈ (ਬਲਬੀਰ ਸਿੰਘ ਰਾਣਾ, ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਆਜ਼ਾਦ ਕਿਸਾਨ ਮੋਰਚਾ ਪੰਜਾਬ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜਾ ਸਵੇਰੇ 11 ਵਜੇ ਤੋਂ ਸ਼ਾਮ ਤੱਕ ਅਣਮਿਥੇ ਸਮੇਂ ਲਈ ਟੋਲ ਫਰੀ ਕੀਤਾ ਗਿਆ ਹੈ, ਜਿਸ ਦੌਰਾਨ ਵਾਹਨ ਚਾਲਕ ਬਿਨਾਂ ਟੋਲ ਫੀਸ ਦਿੱਤਿਆਂ ਲੰਘਾਏ ਜਾ ਰਹੇ ਹਨl

ਇਸ ਸਬੰਧੀ ਗੱਲਬਾਤ ਕਰਦਿਆਂ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸੁਖ ਗਿੱਲ ਅਤੇ ਅਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਚੇਤਨ ਸ਼ਰਮਾ ਵਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਸਾਹਿਬ ਜੀ ਅਤੇ ਗੁਰਬਾਣੀ ਦੇ ਖਿਲਾਫ਼ ਅਪ ਸ਼ਬਦ ਬੋਲਣ ਤੇ ਪੁਲਿਸ ਵਲੋਂ ਮਾਮਲਾਤ ਦਰਜ ਕੀਤਾ ਗਿਆ ਹੈ ਲੇਕਿਨ ਚੇਤਨ ਸ਼ਰਮਾ ਦੀ ਗਿਰਫ਼ਤਾਰੀ ਨਹੀਂ ਪਾਈ ਗਈ, ਜਿਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਲਾਡੋਵਾਲ ਟੋਲ ਪਲਾਜਾ ਵਾਹਨ ਚਾਲਕਾਂ ਲਈ ਟੋਲ ਮੁਕਤ ਕੀਤਾ ਗਿਆ ਹੈl

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਅੱਜ ਸ਼ਾਮ ਤੱਕ ਕੀਰਤਨ ਸ਼ਰਮਾ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਵਿਢੇ ਇਸ ਸੰਘਰਸ਼ ਨੂੰ ਹੋਰ ਤੇ ਕਰ ਸਕਦੀਆਂ ਹਨ l ਇਸ ਸੰਘਰਸ਼ ਦੌਰਾਨ ਕਿਸੇ ਕਿਸਮ ਦਾ ਵੀ ਕੋਈ ਨੁਕਸਾਨ ਹੁੰਦਾ ਹੈ ਤਾਂ ਉਸਦੀ ਜਿੰਮੇਵਾਰੀ ਜਿਹੜਾ ਪ੍ਰਸ਼ਾਸਨ ਪੁਲਿਸ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ l

 

Ad Position 22
No active advertisement
ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੇ ਸਤਲੁਜ ਫ਼ਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਤੋਂ ਰਿਕਾਰਡ ਮੰਗਿਆ ਅਗਲੀ ਖ਼ਬਰ ਬੰਗਲਾਦੇਸ਼ ਵਿਚ ਭਾਰੀ ਬਾਰਿਸ਼ ਕਾਰਨ ਢਾਕਾ ਦੇ ਕਈ ਨੀਵੇਂ ਇਲਾਕਿਆਂ ਵਿਚ ਪਾਣੀ ਭਰਿਆ
Ad Position 24
No active advertisement