03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਰਵਨੀਤ ਸਿੰਘ ਬਿੱਟੂ ਨੇ ਸਤਲੁਜ ਫ਼ਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਤੋਂ ਰਿਕਾਰਡ ਮੰਗਿਆ

ਚੰਡੀਗੜ੍ਹ, 12 ਜੁਲਾਈ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ...

Ad Position 21
No active advertisement
ਅਜੀਤ ਡੈਸਕ 12-07-2026

ਚੰਡੀਗੜ੍ਹ, 12 ਜੁਲਾਈ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ਸਤਲੁਜ ਨੂੰ ਲੈ ਕੇ ਸਵਾਲ ਚੁੱਕੇ ਹਨ। ਬਿੱਟੂ ਨੇ ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਤੋਂ ਰਿਕਾਰਡ ਮੰਗਿਆ ਹੈ। ਸਤਲੁਜ ਫ਼ਿਲਮ ਵਿਵਾਦ ਵਿਚਾਲੇ ਰਵਨੀਤ ਸਿੰਘ ਬਿੱਟੂ ਨੇ ਸਵਾਲ ਚੁੱਕੇ ਹਨ। ਬਿੱਟੂ ਨੇ ਕਿਹਾ ਕਿ ਸਬੂਤ ਮਿਲੇ ਤਾਂ ਮੈਂ ਜਨਤਕ ਤੌਰ ਤੇ ਮਾਫੀ ਮੰਗਾਂਗਾ। ਵਿਵਾਦਤ ਅੰਕੜਿਆਂ ਨੂੰ ਇਤਿਹਾਸ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਬਿੱਟੂ ਨੇ ਕਿਹਾ ਕਿ 25,000 ਲਾਸ਼ਾਂ ਦਾ ਰਿਕਾਰਡ ਪੇਸ਼ ਕੀਤਾ ਜਾਵੇ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਾਂਗੇ।

ਬਿੱਟੂ ਨੇ ਫ਼ਿਲਮ ਵਿਚ ਦਰਸਾਏ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸੰਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਨੂੰ ਚੁਣੌਤੀ ਦਿੰਦਿਆਂ ਨਿਰਮਾਤਾਵਾਂ ਤੋਂ ਪ੍ਰਮਾਣਿਤ ਦਸਤਾਵੇਜ਼ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬੂਤ ਮਿਲਣ 'ਤੇ ਉਹ ਜਨਤਕ ਮਾਫ਼ੀ ਮੰਗਣਗੇ, ਨਹੀਂ ਤਾਂ ਕਾਨੂੰਨੀ ਰਾਹ ਅਪਣਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ, ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਅਗਲੀ ਖ਼ਬਰ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜਾ ਸ਼ਾਮ ਤੱਕ ਕੀਤਾ ਟੋਲ ਮੁਕਤ
Ad Position 24
No active advertisement