03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜਲੰਧਰ 'ਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ, ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ

ਜਲੰਧਰ, 12 ਜੁਲਾਈ (ਦਵਿੰਦਰ)- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 2-3 ਦਿਨਾਂ ਤੋਂ ਪੈ ਰਹੀ...

Ad Position 21
No active advertisement
ਅਜੀਤ ਡੈਸਕ 12-07-2026

ਜਲੰਧਰ, 12 ਜੁਲਾਈ (ਦਵਿੰਦਰ)- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 2-3 ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਮੌਸਮ 'ਚ ਬਦਲਾਅ ਆਇਆ ਹੈ ਅਤੇ ਤਾਪਮਾਨ 'ਚ ਗਿਰਾਵਟ ਕਾਰਨ ਗਰਮੀ ਘੱਟ ਗਈ ਹੈ। ਜਲੰਧਰ 'ਚ ਸਵੇਰ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਹੁਣ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਰਾਤ ਦੇ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅੱਜ ਅਤੇ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ’ਚ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੇ ਸਤਲੁਜ ਫ਼ਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਤੋਂ ਰਿਕਾਰਡ ਮੰਗਿਆ
Ad Position 24
No active advertisement