03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਿਆਸੀ ਰੰਜਿਸ਼ ਤਹਿਤ ਮੇਰੇ ਅਤੇ ਮੇਰੇ 72 ਸਾਲਾਂ ਪਿਤਾ 'ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਗਏ- ਅਮਨ ਢੋਟ

ਸਨੌਰ (ਪਟਿਆਲਾ), 12 ਜੁਲਾਈ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ...

Ad Position 21
No active advertisement
ਅਜੀਤ ਡੈਸਕ 12-07-2026

ਸਨੌਰ (ਪਟਿਆਲਾ), 12 ਜੁਲਾਈ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਖ਼ਿਲਾਫ਼ ਚੱਲ ਰਹੇ ਵਿਵਾਦਾਂ ਸਬੰਧੀ ਆਪਣਾ ਪੱਖ ਰੱਖਦਿਆਂ ਦੋਸ਼ ਲਗਾਇਆ ਕਿ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਅਤੇ ਉਨ੍ਹਾਂ ਦੇ 72 ਸਾਲਾਂ ਪਿਤਾ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਲੋਂ ਧਮਕੀਆਂ ਦਿੱਤੀਆਂ ਜਾਣ ਕਾਰਨ ਕੁਝ ਸਰਪੰਚ ਆਪਣੇ ਆਪ ਨੂੰ 'ਆਪ' ਦਾ ਆਗੂ ਦੱਸਣ ਲਈ ਮਜ਼ਬੂਰ ਹੋਏ।

ਅਮਨ ਢੋਟ ਨੇ ਮੀਡੀਆ ਸਾਹਮਣੇ ਇਕ ਆਡੀਓ ਰਿਕਾਰਡਿੰਗ ਅਤੇ ਕੁਝ ਸਰਪੰਚਾਂ ਦੀਆਂ ਤਸਵੀਰਾਂ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਇਹ ਸਮੱਗਰੀ ਉਨ੍ਹਾਂ ਦੇ ਦੋਸ਼ ਬੇਬੁਨਿਆਦ ਹਨ ਇਸਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਸਰਪੰਚ ਕਥਿਤ ਦਬਾਅ ਹੇਠ ਬਿਆਨ ਦੇ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਹਡਾਣਾ 'ਤੇ ਸਿਆਸੀ ਰੰਜਿਸ਼ ਤਹਿਤ ਕਾਰਵਾਈ ਕਰਵਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨੀ ਵਿਵਾਦ ਨੂੰ ਬੇਵਜ੍ਹਾ ਉਛਾਲ ਕੇ ਉਨ੍ਹਾਂ ਦੀ ਛਵੀ ਖ਼ਰਾਬ ਕੀਤੀ ਜਾ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਿਆਸੀ ਰੰਜਿਸ਼ ਨਾਲ ਪ੍ਰੇਰਿਤ ਕਰਾਰ ਦਿੱਤਾ ਹੈ। ਅਮਨ ਢੋਟ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਅਤੇ ਭਵਿੱਖ ਵਿਚ ਮੌਕਾ ਮਿਲਣ 'ਤੇ ਉਹ ਹਲਕੇ ਵਿਚ ਵਿਕਾਸ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਤਰਜੀਹ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 37 ਵਿਚ ਲੱਗੀ ਅੱਗ ਅਗਲੀ ਖ਼ਬਰ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਲਈ ਇਕਜੁੱਟ ਹੋਣ ਦੀ ਲੋੜ- ਸੰਤ ਸੀਚੇਵਾਲ
Ad Position 24
No active advertisement