03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੁਜਾਨਪੁਰ ਹਲਕੇ ਦੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਨਿਯੁਕਤੀਆਂ ਰੱਦ - ਅਵਤਾਰ ਸਿੰਘ ਕਲੇਰ (ਜ਼ਿਲ੍ਹਾ ਪ੍ਰਧਾਨ)

ਪਠਾਨਕੋਟ, 12 ਜੁਲਾਈ (ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਵਤਾਰ ਸਿੰਘ ਕਲੇਰ ਨੇ ਪਠਾਨਕੋਟ ਦੇ. ਲਮੀਨੀ ਵਿਖੇ ਸਥਿਤ ਆਪਣੇ ਨਿਵਾਸ ਸਥਾਨ ਤੇ ਪੱਤਰਕਾਰਾਂ ਨਾਲ ਗੱਲਬਾਤ...

Ad Position 21
No active advertisement
ਅਜੀਤ ਡੈਸਕ 12-07-2026

ਪਠਾਨਕੋਟ, 12 ਜੁਲਾਈ (ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਵਤਾਰ ਸਿੰਘ ਕਲੇਰ ਨੇ ਪਠਾਨਕੋਟ ਦੇ. ਲਮੀਨੀ ਵਿਖੇ ਸਥਿਤ ਆਪਣੇ ਨਿਵਾਸ ਸਥਾਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਜਾਨਪੁਰ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਸਾਰੀਆਂ ਨਿਯੁਕਤੀਆਂ ਰੱਦ ਕੀਤੀਆਂ ਜਾਂਦੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਜ਼ਿਲ੍ਹਾ ਇੰਚਾਰਜ ਗੁਰਬਚਨ ਬੱਬੇਹਾਲੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ ਦਿਹਾਤੀ ਅਵਤਾਰ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੇ ਨਿਰਦੇਸ਼ਾਂ ਅਨੁਸਾਰ ਸੁਜਾਨਪੁਰ ਵਿਧਾਨ ਸਭਾ ਹਲਕੇ ਵਿਚ ਸਾਰੀਆਂ ਨਿਯੁਕਤੀਆਂ ਰੱਦ ਕਰਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇੰਚਾਰਜ ਗੁਰਬਚਨ ਬੱਬੇਹਾਲੀ ਦੇ ਨਿਰਦੇਸ਼ਾਂ ਅਨੁਸਾਰ ਦੁਬਾਰਾ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਲੇਰ ਨੇ ਕਿਹਾ ਕਿ ਨਵੀਆਂ ਨਿਯੁਕਤੀਆਂ ਕਰਨ ਤੋਂ ਪਹਿਲਾਂ, ਪਿੰਡ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰੇ ਪੁਰਾਣੇ ਵਰਕਰਾਂ ਨੂੰ ਮਿਲਿਆ ਜਾਵੇਗਾ ਅਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੀਆਂ ਮੀਟਿੰਗਾਂ ਨਿਯਮਿਤ ਤੌਰ 'ਤੇ ਵੱਖ-ਵੱਖ ਥਾਵਾਂ 'ਤੇ ਹੁੰਦੀਆਂ ਹਨ, ਅਤੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਬਹੁਤ ਉਤਸ਼ਾਹ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਤਾਂ ਉਨ੍ਹਾਂ ਨੇ ਪੂਰੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਸਨ, ਜਿਨ੍ਹਾਂ ਵਿਚ ਬੁਢਾਪਾ ਪੈਨਸ਼ਨ, ਅਪੰਗਤਾ ਪੈਨਸ਼ਨ, ਸਗੁਣ ਸਕੀਮ, ਬਿਜਲੀ ਬਿੱਲ ਮੁਆਫ਼ੀ ਅਤੇ ਕਿਸਾਨਾਂ ਦੇ ਬਿਜਲੀ ਬਿੱਲ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਨੂੰ ਅੱਗੇ ਲੈ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅੱਗੇ ਲਿਜਾਣ ਲਈ ਲਗਾਤਾਰ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਦਿਖਾਈ ਦੇਣ ਵਾਲਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਵਿਚ ਅਗਲੀ ਸਰਕਾਰ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਣੇਗੀ, ਅਤੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ ਵਲੋਂ 60 ਲੱਖ ਰੁਪਏ ਦੀ ਲਾਗਤ ਨਾਲ ਘਰਾਟਾਂ ਦੇ ਨਵੀਨੀਕਰਨ ਅਤੇ ਸ਼ਾਨਦਾਰ ਪਾਰਕ ਦਾ ਉਦਘਾਟਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਹੱਦੀ ਪਿੰਡ ਕੱਕੜ ਤੋਂ ਬੱਸ ਰਵਾਨਾ
Ad Position 24
No active advertisement