02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਰਾਮ ਮੰਦਰ ਦਾਨ ਵਿਵਾਦ 'ਤੇ 'ਆਪ' ਨੇ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ

ਨਵੀਂ ਦਿੱਲੀ, 12 ਜੁਲਾਈ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ੍ਰੀ ਰਾਮ ਮੰਦਰ ਦਾਨ ਵਿਵਾਦ ਵਿਚ ਕਥਿਤ ਤੌਰ 'ਤੇ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 12-07-2026

ਨਵੀਂ ਦਿੱਲੀ, 12 ਜੁਲਾਈ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ੍ਰੀ ਰਾਮ ਮੰਦਰ ਦਾਨ ਵਿਵਾਦ ਵਿਚ ਕਥਿਤ ਤੌਰ 'ਤੇ ਸ਼ਾਮਿਲ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ, ਦਾਅਵਾ ਕੀਤਾ ਕਿ ਲੋਕਾਂ ਨੂੰ ਸਖ਼ਤ ਕਾਰਵਾਈ ਦੀ ਉਮੀਦ ਸੀ ਪਰ ਇਸ ਦੀ ਬਜਾਏ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦੇਖੀਆਂ ਗਈਆਂ।
ਰੋਹਿਣੀ ਦੇ ਜਾਪਾਨੀ ਪਾਰਕ ਵਿਖੇ 'ਆਪ' ਦੇ ਦੇਸ਼ ਵਿਆਪੀ ਦਸਤਖਤ ਮੁਹਿੰਮ ਦੀ ਸ਼ੁਰੂਆਤ ਨੂੰ ਸੰਬੋਧਨ ਕਰਦੇ ਹੋਏ, ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ, ਪਰਹਾਲ ਹੀ ਦੇ ਘਟਨਾਕ੍ਰਮ ਤੋਂ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ।
ਉਨ੍ਹਾਂ ਕਿਹਾ, ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਿਸੇ ਵੀ ਚੋਰ ਨੂੰ ਨਹੀਂ ਬਖਸ਼ਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਪਰ ਪਿਛਲੇ ਕੁਝ ਦਿਨਾਂ ਦੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਚੋਰਾਂ ਅਤੇ ਡਾਕੂਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ,'' ।

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ 'ਮਿਸ਼ਨ 5 ਮਿਲੀਅਨ ਟ੍ਰੀਜ਼' ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਕੇਰਲਮ ਆਬਕਾਰੀ ਵਿਭਾਗ ਵਲੋਂ ਇਕ ਕੁਇੰਟਲ ਤੋਂ ਵੱਧ ਸੁੱਕਾ ਗਾਂਜਾ ਬਰਾਮਦ
Ad Position 24
No active advertisement