02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਰ ਕਾਰਨ ਕਾਂਗਰਸੀਆਂ ਨੇ ਮੀਂਹ ਦੇ ਖੜੇ ਪਾਣੀ ਵਿਚ ਝੋਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ (ਸੰਗਰੂਰ), 12 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਨੈਸ਼ਨਲ ਹਾਈਵੇ ’ਤੇ ਪਿੰਡ ਬਾਲਦ ਕੈਂਚੀਆਂ ਵਿਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਣ ਕਾਰਨ ਮੀਂਹ ਦੇ ਖੜੇ ਪਾਣੀ ਵਿਚ ਕਾਂਗਰਸੀ...

Ad Position 21
No active advertisement
ਅਜੀਤ ਡੈਸਕ 12-07-2026

ਭਵਾਨੀਗੜ੍ਹ (ਸੰਗਰੂਰ), 12 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਨੈਸ਼ਨਲ ਹਾਈਵੇ ’ਤੇ ਪਿੰਡ ਬਾਲਦ ਕੈਂਚੀਆਂ ਵਿਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਣ ਕਾਰਨ ਮੀਂਹ ਦੇ ਖੜੇ ਪਾਣੀ ਵਿਚ ਕਾਂਗਰਸੀ ਆਗੂਆਂ ਅਤੇ ਕੌਂਸਲਰਾਂ ਨੇ ਝੋਨਾ ਲਗਾ ਕੇ ਆਪ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕੰਧੋਲਾ, ਕੌਂਸਲਰ ਹਰਪ੍ਰੀਤ ਸਿੰਘ ਬਾਜਵਾ, ਜਗਤਾਰ ਸਿੰਘ ਤੂਰ, ਬਲਕਾਰ ਸਿੰਘ ਤੋਂ ਇਲਾਵਾ ਹੋਰ ਆਗੂਆਂ ਨੇ ਕਿਹਾ ਕਿ ਇਸ ਸਰਵਿਸ ਰੋਡ ’ਤੇ ਨਿਕਾਸੀ ਪਾਣੀ ਦਾ ਸਹੀ ਪ੍ਰਬੰਧ ਨਾ ਹੋਣ ਇਥੇ ਖੜੇ ਪਾਣੀ ਨੇ ਝੀਲ ਦਾ ਰੂਪ ਧਾਰਨ ਕਰ ਲੈਣ ਕਾਰਨ ਇਥੇ ਰਹਿੰਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਦੇ ਨਾਲ ਹੀ ਇਸ ਸਰਵਿਸ ਸੜਕ ਤੋਂ ਲੰਘਦੀਆਂ ਗੱਡੀਆਂ ਦੀਆਂ ਨੰਬਰ ਪਲੇਟਾਂ ਵੀ ਪਾਣੀ ਕਾਰਨ ਟੁੱਟ ਜਾਂਦੀਆਂ ਹਨ ਅਤੇ ਵਾਹਨਾਂ ਨੂੰ ਇਥੋਂ ਲੰਘਦਿਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਥਾਂ ’ਤੇ ਵਿਧਾਇਕਾ ਸਮੇਤ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਇਸ ਨੂੰ ਸਹੀ ਢੰਗ ਨਾਲ ਬਣਾਉਣ ਦਾ ਕਈ ਵਾਰ ਭਰੋਸਾ ਦਿੱਤਾ ਹੈ, ਪਰ ਇਥੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਮੌਜ਼ੂਦਾ ਸਰਕਾਰ ਅਤੇ ਵਿਧਾਇਕਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿਕਾਸੀ ਪਾਣੀ ਦਾ ਸਹੀ ਪ੍ਰਬੰਧ ਕਰਨ ਦੀ ਮੰਗ ਕੀਤੀ। ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕੰਧੋਲਾ ਨੇ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਕਿ ਇਸ ਥਾਂ ’ਤੇ ਬਣੇ ਪੁਲ਼ ਦੀ ਇਕ ਸਾਈਡ ’ਤੇ ਪਾਣੀ ਪੈਣ ਕਾਰਨ ਉਹ ਥਾਂ ਦੇ ਕਦੇ ਵੀ ਵਹਿ ਜਾਣ ਕਾਰਨ ਵੱਡਾ ਹਾਦਸਾ ਵਾਪਰ ਸਦਕਾ ਹੈ। ਇਸ ਲਈ ਇਸ ਨੂੰ ਵੀ ਤੁਰੰਤ ਠੀਕ ਕਰਨ ਦੀ ਉਨ੍ਹਾਂ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮੌਸਮ ਵਿਭਾਗ ਵਲੋਂ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਪਾਕਿ ਰੱਖਿਆ ਮੁਖੀ ਸੌਂਪੀ ਗਈ ਦੇਸ਼ ਵਿਚ ਆਬਾਦੀ ਦੇ ਵਾਧੇ ਨੂੰ ਰੋਕਣ ਦੀ ਜ਼ਿੰਮੇਵਾਰੀ
Ad Position 24
No active advertisement