ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਐੱਸ.ਏ.ਐੱਸ. ਨਗਰ, 13 ਜੁਲਾਈ (ਕਪਿਲ ਵਧਵਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਮਵਾਰ ਸਵੇਰੇ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ....

Ad Position 21
No active advertisement
ਅਜੀਤ ਡੈਸਕ 13-07-2026

ਐੱਸ.ਏ.ਐੱਸ. ਨਗਰ, 13 ਜੁਲਾਈ (ਕਪਿਲ ਵਧਵਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਮਵਾਰ ਸਵੇਰੇ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਸਕੂਲਾਂ ਵਿਚ ਪਹੁੰਚ ਕੇ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਧਮਕੀ ਪ੍ਰਾਪਤ ਕਰਨ ਵਾਲੇ ਸਕੂਲਾਂ ਵਿਚ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਵੀ ਸ਼ਾਮਿਲ ਹੈ। ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਹੁਣ ਤੱਕ ਦੀ ਜਾਂਚ ਦੌਰਾਨ ਕਿਸੇ ਵੀ ਸਕੂਲ ਵਿਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਹਾਲਾਂਕਿ ਸਾਰੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਅਤੇ ਹੋਰ ਜਾਂਚ ਏਜੰਸੀਆਂ ਨੂੰ ਵੀ ਸਰਗਰਮ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਹੀ ਭਰੋਸਾ ਕਰਨ। ਸੁਰੱਖਿਆ ਏਜੰਸੀਆਂ ਵਲੋਂ ਪੂਰੇ ਮਾਮਲੇ 'ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਐਕਸ ਤੇ ਪਾਇਆ ਸੰਦੇਸ਼ ਅਗਲੀ ਖ਼ਬਰ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ’ਚ ਲੱਗੀ ਅੱਗ
Ad Position 24
No active advertisement