ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਹਿਲੀ ਵਾਰ ਹਾਂਗਕਾਂਗ ਦਾ ਕੀਤਾ ਗਿਆ ਦੌਰਾ

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ...

Ad Position 21
No active advertisement
ਅਜੀਤ ਡੈਸਕ 13-07-2026

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕੌਮੀ ਹਿੱਤਾਂ ਲਈ ਕਾਰਜ ਕਰਨ, ਪੰਥ ਤੇ ਪੰਜਾਬ ਨਾਲ ਜੁੜੇ ਰਹਿਣ, ਨਵੀਂ ਪੀੜ੍ਹੀ ਨੂੰ ਸਿੱਖੀ ਤੇ ਮਾਂ-ਬੋਲੀ ਗੁਰਮੁਖੀ ਪੰਜਾਬੀ ਨਾਲ ਜੋੜਣ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਤਕੜਾ ਰੱਖਣ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਵਿਸ਼ਵ ਪੱਧਰ ਉੱਤੇ ਵੱਸਦੇ ਹਨ ਇਹ ਹੋਰ ਵੀ ਜ਼ਰੂਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੇਂਦਰਿਤ ਅਤੇ ਜੁੜੇ ਰਹਿਣ। ਇਹ ਇਤਿਹਾਸ ਵਿਚ ਪਹਿਲਾਂ ਮੌਕਾ ਬਣਿਆ ਜਦੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਾਂਗਕਾਂਗ ਦੀ ਧਰਤੀ ਉੱਤੇ ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸੰਗਤ ਨਾਲ ਵਿਚਾਰ ਵਟਾਂਦਰੇ ਲਈ ਪੁੱਜੇ।

ਇਸ ਸਮਾਗਮ ਵਿਚ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਦੇ ਗ੍ਰੰਥੀ ਸਿੰਘ ਰਹੇ ਗਿਆਨੀ ਨੰਦ ਸਿੰਘ ਜੋ ਕਿ ਵਿਸ਼ਵ ਯੁੱਧ ਸਮੇਂ ਗੁਰੂ ਘਰ ਵਿਚ ਸੇਵਾ ਕਰਦਿਆਂ ਸ਼ਹੀਦ ਹੋਏ ਸਨ। ਉਨ੍ਹਾਂ ਨੂੰ ਵੀ ਯਾਦ ਕੀਤਾ ਗਿਆ। ਸਮਾਗਮ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਇਕਜੁੱਟਤਾ ਲਈ ਅਰਦਾਸ ਕੀਤੀ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖੀ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਜਿਸ ਕਰਕੇ ਅੱਜ ਸਿੱਖ ਦੁਨੀਆ ਦੇ ਬਹੁਤੇ ਦੇਸ਼ਾਂ ਅੰਦਰ ਵੱਸੇ ਹਨ ਅਤੇ ਔਖੇ ਤੋਂ ਔਖੇ ਪੈਂਡੇ ਤੈਅ ਕਰਕੇ ਵੀ ਚੜ੍ਹਦੀ ਕਲਾ ਵਿਚ ਹਨ।ਉਨ੍ਹਾਂ ਕਿਹਾ ਕਿ ਭਾਰਤ ਦੀ ਅਜ਼ਾਦੀ ਵਿੱਚ ਖ਼ਾਲਸਾ ਦੀਵਾਨ ਹਾਂਗ ਕਾਂਗ ਦਾ ਮੁੱਢਲਾ ਯੋਗਦਾਨ ਹੈ।

ਸਿੱਖਾਂ ਨੇ ਸੰਨ 1901 ਵਿਚ ਇੱਥੇ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ, ਇਸ ਧਰਤੀ ਉੱਤੇ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ) ਵਾਲੇ ਬਾਬਾ ਗੁਰਦਿੱਤ ਸਿੰਘ ਅਤੇ ਸ਼ਹੀਦ ਭਾਈ ਕਰਤਾਰ ਸਿੰਘ ਸਰਾਭਾ ਜਿਹੇ ਗ਼ਦਰੀ ਬਾਬੇ ਕਾਰਜਸ਼ੀਲ ਰਹੇ ਅਤੇ ਸੰਨ 1903 ਵਿਚ 33ਵੀਂ ਬਰਮਾ ਇਨਫੈਨਟਰੀ ਦੇ ਸਿੱਖ ਫ਼ੌਜੀ ਵੀ ਇੱਥੇ ਆਏ ਜਿਨ੍ਹਾਂ ਨੇ ਗੁਰੂ ਘਰ ਵਾਲੀ ਥਾਂ ਉੱਤੇ ਮਿੱਠੇ ਜਲ ਦਾ ਖੂਹ ਤਿਆਰ ਕੀਤਾ ਜੋ ਅੱਜ ਵੀ ਚਾਲੂ ਤੇ ਮੌਜੂਦ ਹੈ।

ਸਿੱਖ ਜਿੱਥੇ ਵੀ ਗਏ ਉੱਥੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਅਤੇ ਜਿੱਥੇ ਗੁਰੂ ਹੋਵੇ ਉੱਥੇ ਚੜ੍ਹਦੀ ਕਲਾਂ ਹੈ। ਉਨ੍ਹਾਂ ਹਾਂਗਕਾਂਗ ਦੀ ਸੰਗਤ ਨੂੰ ਆਪਣੀ ਸਿੱਖ ਵਿਰਾਸਤ ਤੇ ਇਤਿਹਾਸ ਸੰਭਾਲ ਕੇ ਰੱਖਣ ਨੂੰ ਕਿਹਾ। ਜਥੇਦਾਰ ਗੜਗੱਜ ਨੇ ਸੰਗਤ ਨੂੰ ਆਪਣੇ ਬੱਚਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਜ਼ਰੂਰ ਜਾਣ ਨੂੰ ਆਖਿਆ। ਉਨ੍ਹਾਂ ਸੰਗਤ ਨਾਲ ਦਸ ਗੁਰੂ ਸਾਹਿਬਾਨ ਦਾ ਇਤਿਹਾਸ ਅਤੇ ਉਨ੍ਹਾਂ ਵਲੋਂ ਆਪੋ ਆਪਣੇ ਸਮੇਂ ਅੰਦਰ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਗਏ ਅਹਿਮ ਕਾਰਜਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਸਮਝੌਤੇ ਤੇ ਲੈਂਡ ਪੁਲਿੰਗ ਨੀਤੀ ਨੂੰ ਲੈ ਕੇ ਬੀ.ਕੇ.ਯੂ. ਏਕਤਾ ਦੀ ਬਲਾਕ ਪੱਧਰੀ ਹੋਈ ਮੀਟਿੰਗ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਕਈ ਥਾਵਾਂ 'ਤੇ ਬੰਬ ਧਮਾਕੇ ਹੋਣ ਦੀ ਧਮਕੀ
Ad Position 24
No active advertisement