ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਮਰੀਕਾ ਸਮਝੌਤੇ ਤੇ ਲੈਂਡ ਪੁਲਿੰਗ ਨੀਤੀ ਨੂੰ ਲੈ ਕੇ ਬੀ.ਕੇ.ਯੂ. ਏਕਤਾ ਦੀ ਬਲਾਕ ਪੱਧਰੀ ਹੋਈ ਮੀਟਿੰਗ

ਦਿੜ੍ਹਬਾ ਮੰਡੀ (ਸੰਗਰੂਰ), 13 ਜੁਲਾਈ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ...

Ad Position 21
No active advertisement
ਅਜੀਤ ਡੈਸਕ 13-07-2026

ਦਿੜ੍ਹਬਾ ਮੰਡੀ (ਸੰਗਰੂਰ), 13 ਜੁਲਾਈ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ, ਜਰਨਲ ਸਕੱਤਰ ਚਰਨਜੀਤ ਸਿੰਘ ਘਨੌੜ ਸੰਤਪੁਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ।

ਇਸ ਮੀਟਿੰਗ ਵਿਚ ਜਥੇਬੰਦੀ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿਚ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਵਲੋਂ ਅਮਰੀਕੀ ਸਰਕਾਰ ਨਾਲ ਕੀਤੇ ਗਏ ਕਰ-ਮੁਕਤ ਸਮਝੌਤੇ ਦੇਸ਼ ਦੀ ਕਿਸਾਨੀ ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਲਈ ਘਾਤਕ ਸਾਬਤ ਹੋਣਗੇ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁੜ ਤੋਂ ਲੈਂਡ ਪੁਲਿੰਗ ਨੀਤੀ ਲਾਗੂ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਇਹ ਕਾਨੂੰਨ ਵਾਪਸ ਨਾ ਲਿਆ ਗਿਆ ਅਤੇ ਕਿਸਾਨਾਂ ਦੀ ਜ਼ਮੀਨ ਜ਼ਬਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਸਰਕਾਰ ਦਾ ਪਿੰਡਾਂ ਵਿਚ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਮਾਂ-ਧੀ ਨੂੰ ਬੰਧਕ ਬਣਾ ਕੇ ਸੋਨਾ ਤੇ ਲੱਖਾਂ ਦੀ ਨਗਦੀ ਲੁੱਟੀ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਹਿਲੀ ਵਾਰ ਹਾਂਗਕਾਂਗ ਦਾ ਕੀਤਾ ਗਿਆ ਦੌਰਾ
Ad Position 24
No active advertisement