ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੌਨਸੂਨ ਨੂੰ ਲੈ ਕੇ ਪ੍ਰਸ਼ਾਸਨ ਐਕਸ਼ਨ ਮੋਡ ਵਿਚ, ਐਸ.ਡੀ.ਐਮ. ਨੇ ਕੀਤੀ ਸਮੀਖਿਆ ਮੀਟਿੰਗ

ਡੇਰਾਬੱਸੀ, 13 ਜੁਲਾਈ- ਮੌਨਸੂਨ ਦੇ ਮੱਦੇਨਜ਼ਰ ਡੇਰਾਬੱਸੀ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ...

Ad Position 21
No active advertisement
ਅਜੀਤ ਡੈਸਕ 13-07-2026

ਡੇਰਾਬੱਸੀ, 13 ਜੁਲਾਈ- ਮੌਨਸੂਨ ਦੇ ਮੱਦੇਨਜ਼ਰ ਡੇਰਾਬੱਸੀ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਆ ਗਿਆ ਹੈ। ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਅਗਵਾਈ ਹੇਠ ਪੀ.ਡਬਲਿਊ.ਡੀ. (ਸਟੇਟ ਅਤੇ ਨੈਸ਼ਨਲ ਹਾਈਵੇ), ਨਗਰ ਕੌਂਸਲ ਡੇਰਾਬੱਸੀ, ਮਾਈਨਿੰਗ ਅਤੇ ਡਰੇਨੇਜ ਵਿਭਾਗ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਅਧਿਕਾਰੀਆਂ ਨਾਲ ਮੌਨਸੂਨ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ, ਸੜਕਾਂ ਦੀ ਹਾਲਤ ਅਤੇ ਜਲ ਭਰਾਅ ਦੀ ਸੰਭਾਵਨਾ ਵਾਲੇ ਖੇਤਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸ.ਡੀ.ਐਮ. ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੌਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਰਾਹੁਲ ਕੌਸ਼ਿਕ ਨੇ ਵੀ ਅਧਿਕਾਰੀਆਂ ਨਾਲ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ 'ਤੇ ਜਲ ਨਿਕਾਸੀ, ਨਾਲਿਆਂ ਦੀ ਸਫ਼ਾਈ ਅਤੇ ਹੋਰ ਲੋੜੀਂਦੇ ਕੰਮ ਜਲਦੀ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਖੇਤਰ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Ad Position 22
No active advertisement
ਪਿਛਲੀ ਖ਼ਬਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਭੋਗਪੁਰ ਵਿਚ ਸੀ. ਐੱਨ. ਜੀ. ਪਲਾਂਟ ਦੇ ਵਿਰੋਧ ਵਿਚ ਕੱਢਿਆ ਗਿਆ ਰੋਸ ਮਾਰਚ
Ad Position 24
No active advertisement