ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਐਡਵੋਕੇਟ ਧਾਮੀ ਨੇ ਮਾਝਾ ਜ਼ੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ 13 ਜੁਲਾਈ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ...

Ad Position 21
No active advertisement
ਅਜੀਤ ਡੈਸਕ 13-07-2026

ਅੰਮ੍ਰਿਤਸਰ 13 ਜੁਲਾਈ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਹੋਰ ਸੰਚਾਰੂ ਰੂਪ ਨਾਲ ਚਲਾਉਣ ਦੇ ਉਦੇਸ਼ ਨਾਲ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ ਹੋਈ।

ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਦਾ ਪ੍ਰਚਾਰ ਪ੍ਰਸਾਰ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਪਹਿਲਕਦਮੀ ਰਹੀ ਹੈ। ਸੰਗਤਾਂ ਅਤੇ ਖ਼ਾਸਕਰ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਤਹਿਤ ਹੁਣ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਆਯੋਜਤ ਕੀਤੇ ਜਾ ਰਹੇ ਹਨ। ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਰਹਿਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਨਾਮ ਸਿੰਘ ਜੱਸਲ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਬਹਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਵਰਿਆਮ ਸਿੰਘ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੋ.ਅ.ਦ (ਬ) ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ ਅਗਲੀ ਖ਼ਬਰ ਸ਼ਾਹਕੋਟ ਪੁਲਿਸ ਵਲੋਂ ਜਾਅਲੀ ਆਈ.ਪੀ.ਐਸ. ਅਫ਼ਸਰ ਬਣਕੇ ਠੱਗੀਆਂ ਮਾਰਨ ਵਾਲਾ ਵਿਅਕਤੀ ਪਤਨੀ ਸਮੇਤ ਕਾਬੂ
Ad Position 24
No active advertisement