ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ...

Ad Position 21
No active advertisement
ਅਜੀਤ ਡੈਸਕ 13-07-2026

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਸੰਗਤਾਂ ਤਾਂਘ ਹਮੇਸ਼ਾ ਰੱਖਦੀਆਂ ਹਨ। ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ। ਪੱਤਰ ਵਿਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ।

ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ, ਅੱਤਵਾਦ ਅਤੇ ਖੂਨ-ਖਰਾਬੇ ਦਾ ਨਹੀਂ... ਅਗਲੀ ਖ਼ਬਰ ਸ੍ਰੋ.ਅ.ਦ (ਬ) ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ
Ad Position 24
No active advertisement