ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸੰਤ ਹਜ਼ਾਰਾ ਸਿੰਘ ਨਗਰ ਵਿਚ ਘਰ 'ਤੇ ਨਿਹੰਗ ਸਿੰਘਾਂ ਵਲੋਂ ਕਬਜ਼ੇ ਕਰਨ ਦੀ ਕੋਸ਼ਿਸ ਨੂੰ ਲੈ ਕੇ ਹੰਗਾਮਾ

ਸਨੌਰ (ਪਟਿਆਲਾ), 13 ਜੁਲਾਈ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਸਨੌਰ ਰੋਡ ਸਥਿਤ ਸੰਤ ਹਜ਼ਾਰਾ ਸਿੰਘ ਨਗਰ...

Ad Position 21
No active advertisement
ਅਜੀਤ ਡੈਸਕ 13-07-2026

ਸਨੌਰ (ਪਟਿਆਲਾ), 13 ਜੁਲਾਈ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਸਨੌਰ ਰੋਡ ਸਥਿਤ ਸੰਤ ਹਜ਼ਾਰਾ ਸਿੰਘ ਨਗਰ ਵਿਚ ਇਕ ਘਰ 'ਤੇ ਨਿਹੰਗ ਸਿੰਘਾ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ ਅਤੇ ਔਰਤਾਂ, ਬਜ਼ੁਰਗ ਨਾਲ ਦੁਰਵਿਵਹਾਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਕੁਝ ਨਿਹੰਗ ਸਿੰਘ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋਏ, ਪਰਿਵਾਰਕ ਮੈਂਬਰਾਂ ਨਾਲ ਮਾਰਕੁੱਟ ਕੀਤੀ ਅਤੇ ਘਰ ਦਾ ਸਮਾਨ ਬਾਹਰ ਗਲੀ ਵਿਚ ਸੁੱਟ ਦਿੱਤਾ।

ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਘਟਨਾ ਦੌਰਾਨ ਕੁਝ ਕੀਮਤੀ ਸਮਾਨ ਅਤੇ ਨਕਦੀ ਵੀ ਨਾਲ ਲੈ ਜਾਈ ਗਈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿਚ ਲੋਕ ਮੌਕੇ 'ਤੇ ਇਕੱਠੇ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਘਟਨਾ ਸਮੇਂ ਕਈ ਵਿਅਕਤੀ ਮੌਜੂਦ ਸਨ, ਪਰ ਸੂਚਨਾ ਮਿਲਣ ਦੇ ਬਾਵਜੂਦ ਮੌਕੇ 'ਤੇ ਸਿਰਫ਼ ਤਿੰਨ ਪੁਲਿਸ ਮੁਲਾਜ਼ਮ ਹੀ ਪਹੁੰਚੇ।

ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਦੀ ਗੱਲ ਧਿਆਨ ਨਾਲ ਨਹੀਂ ਸੁਣੀ ਅਤੇ ਤੁਰੰਤ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਪੀੜਤਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਸਨੌਰ ਪੁਲਿਸ ਵਲੋਂ ਘਰ ਨੂੰ ਤਾਲਾ ਲਗਾ ਕੇ ਚਾਬੀ ਆਪਣੇ ਨਾਲ ਲਿਜਾਂ ਕੇ ਦੋਵੇ ਧਿਰਾਂ ਨੂੰ ਥਾਣਾ ਸਨੌਰ ਵਿਚ ਬੁਲਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਲਾਰਡਜ਼ ਟੈਸਟ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਤਿਹਾਸਿਕ ਜਿੱਤ, 270 ਦੌੜਾਂ ਨਾਲ ਹਰਾਇਆ ਇੰਗਲੈਂਡ ਨੂੰ ਅਗਲੀ ਖ਼ਬਰ ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ, ਅੱਤਵਾਦ ਅਤੇ ਖੂਨ-ਖਰਾਬੇ ਦਾ ਨਹੀਂ...
Ad Position 24
No active advertisement