ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨੌਜਵਾਨ ਰਘੂ ਗੱਖੜ ਦੀ ਭੇਤਭਰੇ ਹਾਲਾਤਾਂ ਵਿਚ ਹੋਈ ਮੌਤ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 13 ਜੁਲਾਈ (ਕਪਿਲ ਕੰਧਾਰੀ)- ਅੱਜ ਦੇਰ ਸ਼ਾਮ ਉਸ ਵੇਲੇ ਇਕ ਦੁਖਦਾਈ ਘਟਨਾ...

Ad Position 21
No active advertisement
ਅਜੀਤ ਡੈਸਕ 13-07-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 13 ਜੁਲਾਈ (ਕਪਿਲ ਕੰਧਾਰੀ)- ਅੱਜ ਦੇਰ ਸ਼ਾਮ ਉਸ ਵੇਲੇ ਇਕ ਦੁਖਦਾਈ ਘਟਨਾ ਸਾਹਮਣੇ ਆਈ ਜਦੋਂ ਸ਼ਹਿਰ ਦੇ ਆਦਰਸ਼ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਲਾਸ਼ ਉਸਦੇ ਘਰ ਵਿਚੋਂ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਵਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਦਰਸ਼ ਨਗਰ ਸਥਿਤ ਇਕ ਘਰ ਵਿਚ ਇਕ ਨੌਜਵਾਨ ਮ੍ਰਿਤਕ ਹਾਲਤ ਵਿਚ ਪਿਆ ਹੈ।

ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਰਘੂ ਗੱਖੜ ਵਜੋਂ ਹੋਈ ਹੈ। ਥਾਣਾ ਮੁਖੀ ਦਵਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਉਹ ਨਸ਼ੇ ਦਾ ਆਦੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਉਸਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿਚ ਹਲਕਾ ਰਾਜਾਸਾਂਸੀ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਧੂਰੀ ਲਾਈਨ 'ਚ ਫਾਸਟ ਫੂਡ ਦੀ ਦੁਕਾਨ 'ਤੇ ਕਥਿਤ ਤੇਜ਼ਾਬੀ ਹਮਲਾ, 2-3 ਲੋਕ ਝੁਲਸੇ
Ad Position 24
No active advertisement