ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿਚ ਹਲਕਾ ਰਾਜਾਸਾਂਸੀ 'ਚ ਖੁਸ਼ੀ ਦੀ ਲਹਿਰ

ਅਜਨਾਲਾ/ਚੋਗਾਵਾਂ/ਰਾਜਾਸਾਂਸੀ (ਅੰਮ੍ਰਿਤਸਰ), 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ/ਹਰਦੀਪ ਸਿੰਘ ਖੀਵਾ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

Ad Position 21
No active advertisement
ਅਜੀਤ ਡੈਸਕ 13-07-2026

 

ਅਜਨਾਲਾ/ਚੋਗਾਵਾਂ/ਰਾਜਾਸਾਂਸੀ (ਅੰਮ੍ਰਿਤਸਰ), 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ/ਹਰਦੀਪ ਸਿੰਘ ਖੀਵਾ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੂੰ ਅੱਜ ਮਾਣਯੋਗ ਅਦਾਲਤ ਅੰਮ੍ਰਿਤਸਰ ਵਲੋਂ ਥਾਣਾ ਮਜੀਠਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਥਾਣਾ ਮਜੀਠਾ ਵਿਖੇ ਦਰਜ਼ ਐਫ.ਆਈ.ਆਰ ਨੰਬਰ 91 ਸੰਬੰਧੀ ਦਰਜ ਕੇਸ ਵਿਚ ਰਾਜਵਿੰਦਰ ਸਿੰਘ ਰਾਜਾ ਲਦੇਹ ਇਕ ਹਫ਼ਤੇ ਦੇ ਅੰਦਰ ਥਾਣਾ ਮਜੀਠਾ ਵਿਖੇ ਜਾਂਚ ਵਿਚ ਸ਼ਾਮਿਲ ਹੋਣਗੇ ਅਤੇ ਅਦਾਲਤ ਵਲੋਂ ਜਾਰੀ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਗੇ।

ਦੂਜੇ ਪਾਸੇ ਪ੍ਰਧਾਨ ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਮਿਲਦੇ ਹੀ ਹਲਕਾ ਰਾਜਾਸਾਂਸੀ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਐਮ.ਏ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਕਾਲਾ ਸਰਪੰਚ ਚੁਗਾਵਾਂ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੱਪਾ ਭਿੰਡੀ ਔਲਖ, ਯੂਥ ਆਗੂ ਹਰਮਨ ਸਿੰਘ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੁਹਾਲਾ, ਜਨਰਲ ਕੌਂਸਲ ਮੈਂਬਰ ਤੇਜਇਕਬਾਲ ਸਿੰਘ ਮੁਹਾਰ, ਅਜੀਤ ਸਿੰਘ ਮੁਹਾਰ, ਸਰਕਲ ਪ੍ਰਧਾਨ ਜਗਬੀਰ ਸਿੰਘ ਕੋਟਲੀ, ਸਰਕਲ ਪ੍ਰਧਾਨ ਰੇਸ਼ਮ ਸਿੰਘ ਕੋਟਲੀ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਪੀ.ਏ. ਬਲਕਰਨ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ ਕੁਹਾਲੀ, ਨੰਬਰਦਾਰ ਰੇਸ਼ਮ ਸਿੰਘ ਕੁਹਾਲੀ, ਨੰਬਰਦਾਰ ਗੁਰਚਰਨ ਸਿੰਘ ਮਿਆਦੀਆਂ, ਸਾਬਕਾ ਸਰਪੰਚ ਸਵਿੰਦਰ ਸਿੰਘ ਭੀਲੋਵਾਲ, ਨੰਬਰਦਾਰ ਸਮਸ਼ੇਰ ਸਿੰਘ ਚੁਗਾਵਾਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਸ਼ਾਮਿਲ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਾਲੀ ਆਗੂਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ - ਭੁਪੇਸ਼ ਬ... ਅਗਲੀ ਖ਼ਬਰ ਨੌਜਵਾਨ ਰਘੂ ਗੱਖੜ ਦੀ ਭੇਤਭਰੇ ਹਾਲਾਤਾਂ ਵਿਚ ਹੋਈ ਮੌਤ
Ad Position 24
No active advertisement