ਚੋਗਾਵਾਂ/ਅੰਮ੍ਰਿਤਸਰ, 13 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਦੋਸੰਧੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 10 ਪਰਿਵਾਰਾਂ ਨੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਅੱਜ ਪਿੰਡ ਕੋਟਲੀ ਦੋਸੰਧੀ ਵਿਖੇ ਸਰਪੰਚ ਗੁਰਦੀਪ ਕੌਰ ਪਤਨੀ ਤਰਸੇਮ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਦੌਰਾਨ ਸ਼ਾਮਿਲ ਹੋਣ ਵਾਲੇ ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜੱਗਾ ਸਿੰਘ, ਬਾਵਾ ਸਿੰਘ, ਸ਼ੇਰਾ ਸਿੰਘ, ਸ਼ਾਮਾ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾ-ਧੜ ਆਪ ਸ਼ਾਮਿਲ ਹੋ ਰਹੇ ਹਨ। 2027 ਦੀਆਂ ਚੋਣਾਂ ਵਿਚ 'ਆਪ' ਫਿਰ ਦੂਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ।
ਤਾਜ਼ਾ ਖ਼ਬਰਾਂ
Free
ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ 'ਆਪ' ਚ ਸ਼ਾਮਿਲ
ਚੋਗਾਵਾਂ/ਅੰਮ੍ਰਿਤਸਰ, 13 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਦੋਸੰਧੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 10 ਪਰਿਵਾਰਾਂ...
ਅਜੀਤ ਡੈਸਕ
13-07-2026