ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਵੱਖ-ਵੱਖ ਪਿੰਡਾਂ ਵਿਚ ਬਣ ਰਹੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਦਾ ਕੀਤਾ ਦੌਰਾ

ਰਾਜਾਸਾਂਸੀ (ਅੰਮ੍ਰਿਤਸਰ), 13 ਜੁਲਾਈ (ਹਰਦੀਪ ਸਿੰਘ ਖੀਵਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਨਿਰੋਈ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਭਰ ਵਿਚ...

Ad Position 21
No active advertisement
ਅਜੀਤ ਡੈਸਕ 13-07-2026

ਰਾਜਾਸਾਂਸੀ (ਅੰਮ੍ਰਿਤਸਰ), 13 ਜੁਲਾਈ (ਹਰਦੀਪ ਸਿੰਘ ਖੀਵਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਨਿਰੋਈ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਭਰ ਵਿਚ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ, ਝੰਜੋਟੀ, ਹਰਸ਼ਾ ਛੀਨਾ, ਕੁਹਾਲੀ ਸਮੇਤ ਵੱਖ-ਵੱਖ ਪਿੰਡਾਂ ਵਿਚ ਉਸਾਰੀ ਅਧੀਨ ਹੈਲਥ ਐਂਡ ਵੈਲਨੈਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਇਮਾਰਤਾਂ ਦੇ ਦੌਰੇ ਦੌਰਾਨ ਨਿਰੀਖਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਛੀਨਾ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਆਪਣੇ ਨੇੜੇ ਹੀ ਬਿਹਤਰ ਅਤੇ ਆਧੁਨਿਕ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਵਿਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਬਣੇ ਖਜ਼ਾਨਾ ਹਾਲ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦੀ ਪਿੰਡ ਨੇਸ਼ਟਾ ਅੰਦਰ ਆਇਆ ਅਸਲਾ ਬਰਾਮਦ
Ad Position 24
No active advertisement