ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਵਾਰਾ ਪਸ਼ੂ ਦੀ ਟੱਕਰ ਕਾਰਨ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਰੋਪੜ ਰੋਡ ’ਤੇ ਅਵਾਰਾ ਪਸ਼ੂ ਕਾਰਨ ਇਕ ਵਿਅਕਤੀ ਬਲਦੇਵ ਸਿੰਘ ਉਰਫ਼ ਦੇਬੀ ਵਾਸੀ ਮਾਛੀਵਾੜਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...

Ad Position 21
No active advertisement
ਅਜੀਤ ਡੈਸਕ 13-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਰੋਪੜ ਰੋਡ ’ਤੇ ਅਵਾਰਾ ਪਸ਼ੂ ਕਾਰਨ ਇਕ ਵਿਅਕਤੀ ਬਲਦੇਵ ਸਿੰਘ ਉਰਫ਼ ਦੇਬੀ ਵਾਸੀ ਮਾਛੀਵਾੜਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਲਦੇਵ ਸਿੰਘ ਦੇਬੀ ਰੋਪੜ ਰੋਡ ’ਤੇ ਆਪਣੀ ਦੁਕਾਨ ਤੋਂ 200 ਮੀਟਰ ਸੜਕ ਪਾਰ ਕਰਨ ਲੱਗਾ ਸੀ ਕਿ ਅਚਾਨਕ ਉਸਨੂੰ ਅਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਲਦੇਵ ਸਿੰਘ ਉਰਫ਼ ਦੇਬੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਬਲਦੇਵ ਸਿੰਘ ਹਲਵਾਈ ਦਾ ਕੰਮ ਕਰਦਾ ਸੀ, ਜਿਸ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ 2 ਵੱਖ ਵੱਖ ਥਾਂਵਾਂ ਤੋਂ ਨਾਜਾਇਜ਼ ਸ਼ਰਾਬ, ਹੈਰੋਇਨ ਤੇ ਆਈਸ ਸਮੇਤ 2 ਕਾਬੂ ਅਗਲੀ ਖ਼ਬਰ ਸੁਪਰੀਮ ਕੋਰਟ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਕਥਿਤ ਰਾਮ ਮੰਦਰ ਦੇ ਦਾਨ ਵਿਚ ਗਬਨ ਮਾਮਲਾ - ਮਨੀਸ਼ ਤਿਵਾੜੀ
Ad Position 24
No active advertisement