ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

2 ਵੱਖ ਵੱਖ ਥਾਂਵਾਂ ਤੋਂ ਨਾਜਾਇਜ਼ ਸ਼ਰਾਬ, ਹੈਰੋਇਨ ਤੇ ਆਈਸ ਸਮੇਤ 2 ਕਾਬੂ

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਤੇ 5 ਗ੍ਰਾਮ ਆਈਸ ਸਮੇਤ ਇਕ ਵਿਅਕਤੀ ਸੁਖਵਿੰਦਰ ਸਿੰਘ ਉਰਫ਼ ਸੁਖਵੀਰ ਵਾਸੀ ਪੰਜ ਭੈਣੀਆਂ ਰੋਡ...

Ad Position 21
No active advertisement
ਅਜੀਤ ਡੈਸਕ 13-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਤੇ 5 ਗ੍ਰਾਮ ਆਈਸ ਸਮੇਤ ਇਕ ਵਿਅਕਤੀ ਸੁਖਵਿੰਦਰ ਸਿੰਘ ਉਰਫ਼ ਸੁਖਵੀਰ ਵਾਸੀ ਪੰਜ ਭੈਣੀਆਂ ਰੋਡ, ਨੇੜ੍ਹੇ ਸਮਸ਼ਾਨਘਾਟ ਕੂੰਮਕਲਾਂ ਨੂੰ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਦੌਰਾਨ ਦਾਣਾ ਮੰਡੀ ਮਾਛੀਵਾੜਾ ਦੇ ਗੇਟ ਨੰਬਰ 2 ਕੋਲ ਪੁੱਜੀ ਤਾਂ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਆਪਣੀ ਜਗ੍ਹਾ ਤੋਂ ਤੁਰ ਪਿਆ। ਪੁਲਿਸ ਵਲੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਉਸ ਤੋਂ ਨਾਮ ਤੇ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ਼ ਸੁਖਵੀਰ ਦੱਸਿਆ। ਪੁਲਸ ਨੇ ਜਦੋਂ ਉਸਦੀ ਪਹਿਨੀ ਲੋਅਰ ਦੀ ਤਲਾਸ਼ੀ ਲਈ ਤਾਂ 2 ਲਿਫ਼ਾਫੀਆਂ ਵਜ਼ਨਦਾਰ ਬਰਾਮਦ ਹੋਈਆਂ ਅਤੇ 17 ਖਾਲੀ ਪਾਰਦਰਸ਼ੀ ਲਿਫ਼ਾਫੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਵਜੋਂ ਵਜ਼ਨਦਾਰ ਲਿਫ਼ਾਫੀਆਂ ਦੀ ਜਾਂਚ ਕੀਤੀ ਤਾਂ ਇਕ ’ਚੋਂ 10 ਗ੍ਰਾਮ ਹੈਰੋਇਨ ਅਤੇ ਦੂਜੀ ’ਚੋਂ 5 ਗ੍ਰਾਮ ਆਈਸ ਬਰਾਮਦ ਹੋਈ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਇਸ ਤੋਂ ਇਲਾਵਾ ਮਾਛੀਵਾੜਾ ਪੁਲਿਸ ਨੇ 12 ਬੋਤਲਾਂ ਸ਼ਰਾਬ ਸਮੇਤ 1 ਵਿਅਕਤੀ ਪ੍ਰੇਮ ਕੁਮਾਰ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਸੋਹਨ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕਾਲੜਾ ਚੌਂਕ ਮਾਛੀਵਾੜਾ ਨੇੜ੍ਹੇ ਗਸ਼ਤ ਕੀਤੀ ਜਾ ਰਹੀ ਸੀ ਕਿ ਇਕ ਮੁਖ਼ਬਰ ਨੇ ਆ ਕੇ ਇਤਲਾਹ ਦਿੱਤੀ ਕਿ ਪ੍ਰੇਮ ਕੁਮਾਰ ਬਾਹਰਲੇ ਰਾਜ ਤੋਂ ਸਸਤੇ ਭਾਅ ਸ਼ਰਾਬ ਖਰੀਦ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਅੱਜ ਵੀ ਬਾਹਰਲੇ ਰਾਜ ਤੋਂ ਸ਼ਰਾਬ ਲਿਆ ਕੇ ਆਪਣੇ ਗ੍ਰਾਹਕਾਂ ਨੂੰ ਵੇਚਣ ਲਈ ਪਿੰਡ ਅਡਿਆਣਾ ਸਾਈਡ ਤੋਂ ਮਾਛੀਵਾੜਾ ਵੱਲ ਆ ਰਿਹਾ ਹੈ, ਜਿਸ ਨੂੰ ਨੇੜ੍ਹੇ ਪਾਰਕ ਨਾਕਾਬੰਦੀ ਕਰਕੇ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਸਹਾਇਕ ਥਾਣੇਦਾਰ ਸੋਹਨ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਤਾਂ ਪਿੰਡ ਅਡਿਆਣਾ ਸਾਈਡ ਤੋਂ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੇ ਸੱਜੇ ਹੱਥ ਵਿਚ ਕੋਈ ਵਜ਼ਨਦਾਰ ਝੋਲਾ ਫੜਿਆ ਹੋਇਆ ਸੀ ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਜਿਸ ਤੋਂ ਉਸਦਾ ਨਾਮ, ਪਤਾ ਪੁੱਛਿਆ। ਉਸਨੇ ਆਪਣਾ ਨਾਮ ਪ੍ਰੇਮ ਕੁਮਾਰ ਦੱਸਿਆ। ਪੁਲਿਸ ਵਲੋਂ ਜਦੋਂ ਵਜ਼ਨਦਾਰ ਝੋਲੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 12 ਬੋਤਲਾਂ ਸ਼ਰਾਬ (ਸੇਲ ਯੂ.ਟੀ. ਚੰਡੀਗੜ੍ਹ ਓਨਲੀ) ਬਰਾਮਦ ਹੋਈਆਂ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐਕਸਾਇਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸਰਪੰਚ ਤੋਂ ਮਜ਼ਦੂਰੀ ਦੇ ਪੈਸੇ ਮੰਗਣ ਗਏ ਮਜ਼ਦੂਰਾਂ ਨਾਲ ਕੁੱਟਮਾਰ, ਸਰਪੰਚ ਨੇ ਨਕਾਰੇ ਦੋਸ਼ ਅਗਲੀ ਖ਼ਬਰ ਅਵਾਰਾ ਪਸ਼ੂ ਦੀ ਟੱਕਰ ਕਾਰਨ ਵਿਅਕਤੀ ਦੀ ਮੌਤ
Ad Position 24
No active advertisement