ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਛੱਤ ਡਿੱਗਣ ਨਾਲ ਕਮਰੇ ’ਚ ਸੌਂ ਰਹੇ ਦੋ ਜੀਆਂ ਦੀ ਮੌਤ, ਦੋ ਗੰਭੀਰ ਜ਼ਖਮੀ

ਤਲਵੰਡੀ ਸਾਬੋ, (ਬਠਿੰਡਾ), 14 ਜੁਲਾਈ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇਕ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇਕ....

Ad Position 21
No active advertisement
ਅਜੀਤ ਡੈਸਕ 14-07-2026

ਤਲਵੰਡੀ ਸਾਬੋ, (ਬਠਿੰਡਾ), 14 ਜੁਲਾਈ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇਕ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ’ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਣ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈਆਂ, ਜੋ ਏਮਜ਼ ਬਠਿੰਡਾ ਵਿਖੇ ਜ਼ੇਰੇ ਇਲਾਜ ਹਨ। ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ, ਜਦੋਂਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ 'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪ...
Ad Position 24
No active advertisement