ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਚਿੱਟੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ (ਬਠਿੰਡਾ), 14 ਜੁਲਾਈ (ਲਕਵਿੰਦਰ ਸ਼ਰਮਾ)- ਬੀਤੀ ਰਾਤ ਇਕ 24 ਸਾਲਾਂ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਨੌਜਵਾਨ ਮ੍ਰਿਤਕ....

Ad Position 21
No active advertisement
ਅਜੀਤ ਡੈਸਕ 14-07-2026

ਤਲਵੰਡੀ ਸਾਬੋ/ਸੀਂਗੋ ਮੰਡੀ (ਬਠਿੰਡਾ), 14 ਜੁਲਾਈ (ਲਕਵਿੰਦਰ ਸ਼ਰਮਾ)- ਬੀਤੀ ਰਾਤ ਇਕ 24 ਸਾਲਾਂ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਨੌਜਵਾਨ ਮ੍ਰਿਤਕ ਦੇ ਮਾਤਾ ਪਿਤਾ ਨੇ ਰੋਂਦਿਆਂ ਕੁਰਲਾਂਦਿਆਂ ਅਤੇ ਸ਼ਹਿਰ ਦੇ ਸਾਬਕਾ ਵਾਇਸ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਤਲਵੰਡੀ ਸਾਬੋ ਵਿਚ ਚਿੱਟਾ ਧੜੱਲੇ ਨਾਲ ਵਿਕ ਰਿਹਾ ਹੈ, ਜਿਸ ਨਾਲ ਬੱਚੇ ਆਕਾਸ਼ਦੀਪ (24) ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਕਰਾਰ ਦਿੱਤਾ ਹੋਇਆ, ਇਥੇ ਕੋਈ ਵੀ ਨਸ਼ਾ ਨਹੀਂ ਵਿਕ ਰਿਹਾ ਤਾਂ ਉਨ੍ਹਾਂ ਨੇ ਦੱਸਿਆ ਕਿ ਇਥੇ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤੇ ਕੋਈ ਵੀ ਪੁਲਿਸ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ, ਜਿਸ ਨਾਲ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਇਤਿਹਾਸਕ ਸ਼ਹਿਰ ਤਲਵੰਡੀ ਸਾਬੋ ਵਿਚੋਂ ਨਸ਼ਾ ਖਤਮ ਕਰਨ ਦੀ ਮੰਗ ਕੀਤੀ, ਤਾਂ ਜੋ ਕਿਸੇ ਹੋਰ ਮਾਪਿਆਂ ਦਾ ਬੱਚੇ ਦੀ ਚਿੱਟੇ ਦੀ ਭੇਟ ਨਾ ਚੜ੍ਹੇ। ਖਬਰ ਲਿਖੇ ਜਾਣ ਤੱਕ ਨੌਜਵਾਨ ਮ੍ਰਿਤਕ ਦੀ ਲਾਸ਼ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਪਹੁੰਚਾਈ ਜਾ ਰਹੀ ਸੀ ਤੇ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕਰਵਾਈ ਜਾ ਰਹੀ ਸੀ।

 ਇਸ ਸੰਬੰਧੀ ਜਦੋਂ ਤਲਵੰਡੀ ਸਾਹਿਬ ਦੇ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਨੇ ਨਸ਼ੀਲੀਆਂ ਗੋਲੀਆਂ ਨੂੰ ਘੋਲ ਕੇ ਉਸ ਦਾ ਟੀਕਾ ਬਣਾ ਕੇ ਆਪਣੇ ਲਾ ਲਿਆ ਸੀ, ਜਿਸ ਨਾਲ ਉਸ ਦੀ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ ਅੱਜ ਦਿੱਲੀ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਛੱਤ ਡਿੱਗਣ ਨਾਲ ਕਮਰੇ ’ਚ ਸੌਂ ਰਹੇ ਦੋ ਜੀਆਂ ਦੀ ਮੌਤ, ਦੋ ਗੰਭੀਰ ਜ਼ਖਮੀ
Ad Position 24
No active advertisement