ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਣ-ਪਛਾਤੇ ਨੌਜਵਾਨ ਨੇ ਸ਼ਤਾਬਦੀ ਐਕਸਪ੍ਰੈੱਸ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਮਾਨਾਂਵਾਲਾ, (ਅੰਮ੍ਰਿਤਸਰ), 14 ਜੁਲਾਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ- ਦਿੱਲੀ ਕੌਮੀ ਰੇਲ ਮਾਰਗ ’ਤੇ ਸਥਿਤ ਰੇਲਵੇ ਸਟੇਸ਼ਨ ਮਾਨਾਂਵਾਲਾ ’ਤੇ ਇਕ ਅਣ-ਪਛਾਤੇ ਨੌਜਵਾਨ ਵਲੋਂ....

Ad Position 21
No active advertisement
ਅਜੀਤ ਡੈਸਕ 14-07-2026

ਮਾਨਾਂਵਾਲਾ, (ਅੰਮ੍ਰਿਤਸਰ), 14 ਜੁਲਾਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ- ਦਿੱਲੀ ਕੌਮੀ ਰੇਲ ਮਾਰਗ ’ਤੇ ਸਥਿਤ ਰੇਲਵੇ ਸਟੇਸ਼ਨ ਮਾਨਾਂਵਾਲਾ ’ਤੇ ਇਕ ਅਣ-ਪਛਾਤੇ ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਰੇਲਵੇ ਪੁਲਿਸ ਦੇ ਏ.ਐਸ.ਆਈ. ਮਹਿੰਦਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਸ਼ਤਾਬਦੀ ਐਕਸਪ੍ਰੈੱਸ ਗੱਡੀ ਨੰਬਰ 499/27 ਜਦੋਂ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਨੇ ਅਚਾਨਕ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਜਾਣਕਾਰੀ ਸ਼ਤਾਬਦੀ ਦੇ ਡਰਾਈਵਰ ਨੇ ਤੁਰੰਤ ਰੇਲਵੇ ਸਟੇਸ਼ਨ ਮਾਨਾਂਵਾਲਾ ਵਿਖੇ ਦਿੱਤੀ ਤਾਂ ਜੀ.ਆਰ.ਪੀ. ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਰੇਲ ਗੱਡੀ ਹੇਠਾਂ ਆਉਣ ਵਾਲੇ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਏ.ਐਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਉਸ ਨੇ ਕਾਲੇ ਰੰਗ ਦੀ ਪੈਂਟ ਤੇ ਕਾਲੇ ਰੰਗ ਦੀ ਚੈਕ ਕਮੀਜ਼ ਪਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨੇੜਲੇ ਪਿੰਡਾਂ ਵਿਚ ਪਤਾ ਕੀਤਾ ਗਿਆ ਪਰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਨਾ ਮਿਲਣ ਕਰਕੇ ਉਸਦੀ ਲਾਸ਼ ਥਾਣਾ ਜੀ. ਆਰ. ਪੀ. ਅੰਮ੍ਰਿਤਸਰ ਦੇ ਮੁਰਦਾਘਰ ਵਿਚ 72 ਘੰਟੇ ਲਈ ਸ਼ਨਾਖ਼ਤ ਲਈ ਰੱਖੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਸਮਾਗਮ ਅੱਜ ਅਗਲੀ ਖ਼ਬਰ ਕੋਟ ਮਿੱਤ ਸਿੰਘ ਵਿਖੇ ਚੱਲੀਆਂ ਗੋਲੀਆਂ
Ad Position 24
No active advertisement