ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸਿਵਲ ਹਸਪਤਾਲ ਅਜਨਾਲਾ ਦਾ ਅਚਨਚੇਤ ਨਿਰੀਖਣ

ਅਜਨਾਲਾ, (ਅੰਮ੍ਰਿਤਸਰ), 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਿਵਲ ਹਸਪਤਾਲ ਅਜਨਾਲਾ ਦਾ ਅਚਨਚੇਤ....

Ad Position 21
No active advertisement
ਅਜੀਤ ਡੈਸਕ 14-07-2026

ਅਜਨਾਲਾ, (ਅੰਮ੍ਰਿਤਸਰ), 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਿਵਲ ਹਸਪਤਾਲ ਅਜਨਾਲਾ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਐਮ.ਓ. ਡਾਕਟਰ ਸ਼ਾਲੂ ਅਗਰਵਾਲ ਵੀ ਮੌਕੇ ’ਤੇ ਮੌਜੂਦ ਸਨ I

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਸਪਤਾਲ ਦੀ ਓ.ਪੀ.ਡੀ, ਐਮਰਜੈਂਸੀ ਅਤੇ ਖਾਸ ਤੌਰ ਤੇ ਓਟ ਸੈਂਟਰ ਦਾ ਨਿਰੀਖਣ ਕੀਤਾ ਅਤੇ ਮੌਕੇ 'ਤੇ ਮੌਜੂਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਨਸ਼ਾ ਛੱਡਣ ਦੀ ਦਵਾਈ ਲੈ ਰਹੇ ਨਸ਼ਾ ਪੀੜਤ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ। ਨਿਰੀਖਣ ਦੌਰਾਨ ਓਟ ਸੈਂਟਰ ਦੇ ਪ੍ਰਬੰਧਾਂ ਅਤੇ ਸਹੂਲਤਾਂ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਹੀ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਤਾਂ ਸਰਕਾਰ ਦੀ ਮੁਹਿੰਮ ਦੀ ਸਫ਼ਲਤਾ 'ਤੇ ਸਵਾਲ ਉੱਠਣਾ ਸੁਭਾਵਿਕ ਹੈ।

ਔਜਲਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਇਸ਼ਤਿਹਾਰਬਾਜ਼ੀ ਜਾਂ ਦਾਅਵੇ ਕਾਫ਼ੀ ਨਹੀਂ ਹਨ, ਸਗੋਂ ਹਸਪਤਾਲਾਂ ਵਿਚ ਲੋੜੀਂਦੀਆਂ ਸਹੂਲਤਾਂ, ਦਵਾਈਆਂ, ਸਟਾਫ਼ ਅਤੇ ਬਿਹਤਰ ਪ੍ਰਬੰਧ ਯਕੀਨੀ ਬਣਾਉਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸੂਬਾ ਸਰਕਾਰ ਦੇ ਧਿਆਨ ਵਿਚ ਲਿਆਉਣਗੇ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਇਕ ਇਮਾਰਤ ਵਿਚੋਂ ਨਸ਼ੇ ਨਾਲ ਸੰਬੰਧਿਤ ਸਮੱਗਰੀ ਮਿਲਣੀ ਬਹੁਤ ਸ਼ਰਮ ਵਾਲੀ ਗੱਲ ਹੈ I


ਇਸ ਮੌਕੇ ਸੰਸਦ ਮੈਂਬਰ ਨੇ ਸਿਵਲ ਹਸਪਤਾਲ ਅਜਨਾਲਾ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਮਾਮਲੇ ਨੂੰ ਵੀ ਗੰਭੀਰ ਦੱਸਦਿਆਂ ਪੁਲਿਸ ਪ੍ਰਸ਼ਾਸਨ ਨੂੰ ਆੜ੍ਹੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਹਸਪਤਾਲ ਵੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਦੌਰੇ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੇ ਵੀ ਸੰਸਦ ਮੈਂਬਰ ਨੂੰ ਹਸਪਤਾਲ ਵਿਚ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸੰਸਦ ਮੈਂਬਰ ਔਜਲਾ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਹਸਪਤਾਲ ਦੀਆਂ ਕਮੀਆਂ ਨੂੰ ਦੂਰ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਤੇ ਸਿੱਖਿਆ ਦਫ਼ਤਰਾਂ ਦਾ ਬਿਜਲੀ ਕੁਨੈਕਸ਼ਨ ਕੱਟ ਅਗਲੀ ਖ਼ਬਰ ਖੰਨਾ 'ਚ ਅੱਧੀ ਰਾਤ ਘਰ ਵਿਚ ਦਾਖਲ ਹੋ ਕੇ ਹਮਲਾ ਤੇ ਲੁੱਟ ਦੀ ਕੋਸ਼ਿਸ਼, ਪਤੀ-ਪਤਨੀ ਗੰਭੀਰ ਜ਼ਖ਼ਮੀ
Ad Position 24
No active advertisement