ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡੇਰਾਬੱਸੀ ਦੇ ਦੱਪਰ ਟੋਲ ਪਲਾਜੇ ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਵੱਡਾ ਧਰਨਾ

ਲਾਲੜੂ/ ਡੇਰਾਬੱਸੀ, 14 ਜੁਲਾਈ (ਰਣਬੀਰ ਸਿੰਘ,ਰਾਜਵੀਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਅੰਨਦਾਤਾ ਇਕ ਵਾਰ ਫਿਰ ਸੜਕਾਂ 'ਤੇ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ....

Ad Position 21
No active advertisement
ਅਜੀਤ ਡੈਸਕ 14-07-2026

ਲਾਲੜੂ/ ਡੇਰਾਬੱਸੀ, 14 ਜੁਲਾਈ (ਰਣਬੀਰ ਸਿੰਘ,ਰਾਜਵੀਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਅੰਨਦਾਤਾ ਇਕ ਵਾਰ ਫਿਰ ਸੜਕਾਂ 'ਤੇ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਡੇਰਾਬਸੀ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਦੱਪਰ ਟੋਲ ਪਲਾਜ਼ਾ 'ਤੇ ਸਵੇਰੇ 11 ਵਜੇ ਤੋਂ ਹੀ ਵਿਸ਼ਾਲ ਧਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੂਰੇ ਹਾਈਵੇਅ ਨੂੰ ਟੋਲ-ਮੁਕਤ (ਫ਼ਰੀ) ਕਰਵਾ ਦਿੱਤਾ ਗਿਆ। ਕਿਸਾਨਾਂ ਦੇ ਇਸ ਐਕਸ਼ਨ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਅਤੇ ਵਾਹਨ ਬਿਨਾਂ ਕੋਈ ਟੋਲ ਟੈਕਸ ਦਿੱਤੇ ਬੇਰੋਕ-ਟੋਕ ਲੰਘਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣ-ਗੌਲਿਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਇਹ ਕਦਮ ਚੁੱਕਣਾ ਪਿਆ। ਮੌਕੇ 'ਤੇ ਮੌਜੂਦ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਨੇ ਐਲਾਨ ਕੀਤਾ ਕਿ ਕਿਸਾਨਾਂ ਦਾ ਇਹ ਰੋਸ ਪ੍ਰਦਰਸ਼ਨ ਸ਼ਾਮ 4:00 ਵਜੇ ਤੱਕ ਨਿਰੰਤਰ ਜਾਰੀ ਰਹੇਗਾ। ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਦੀ ਇਹ ਆਵਾਜ਼ ਹੋਰ ਬੁਲੰਦ ਹੁੰਦੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਮੇਤ ਪੰਜ ਪੰਥਕ ਜਥੇਬੰਦੀਆਂ ਵਲੋਂ ਗ੍ਰਹਿ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਭਾਕਿਉ ਏਕਤਾ ਸਿੱਧੂਪੁਰ ਨੇ ਲਾਡੋਵਾਲ ਟੋਲ ਪਲਾਜ਼ਾ 11 ਤੋਂ 4 ਵਜੇ ਤੱਕ ਕੀਤਾ ਟੋਲ ਮੁਕਤ
Ad Position 24
No active advertisement