ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਮੇਤ ਪੰਜ ਪੰਥਕ ਜਥੇਬੰਦੀਆਂ ਵਲੋਂ ਗ੍ਰਹਿ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅੰਮ੍ਰਿਤਸਰ ਇਕਾਈ ਵਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਸਥਾਨਕ ਡਿਪਟੀ ਕਮਿਸ਼ਨਰ....

Ad Position 21
No active advertisement
ਅਜੀਤ ਡੈਸਕ 14-07-2026

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅੰਮ੍ਰਿਤਸਰ ਇਕਾਈ ਵਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ ਗਿਆ। ਪਾਰਟੀ ਆਗੂਆਂ ਵਲੋਂ ਦਿੱਤੇ ਗਏ ਇਸ ਮੰਗ ਪੱਤਰ ਵਿਚ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ਸੰਬੰਧੀ ਬਣੀ ' ਫਿਲਮ ' ਦੁਬਾਰਾ ਰਿਲੀਜ਼ ਕਰਾਉਣ, ਖਾਲੜਾ ਕੇਸ ਦੇ ਮੁਜਰਮ ਡੀ.ਐਸ.ਪੀ. ਨੂੰ ਲੱਭ ਕੇ ਜੇਲ੍ਹ ਵਿਚ ਸੁੱਟਣ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਾਉਣ ਲਈ 'ਟਰੁਥ ਕਮਿਸ਼ਨ' ਬਣਾਉਣ ਦੀ ਮੰਗ ਕੀਤੀ ਗਈ। ਇਹ ਮੰਗ ਪੱਤਰ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਇੰਟਰਨੈਸ਼ਨਲ ਪੰਥਕ ਦਲ ਦੇ ਪ੍ਰਧਾਨ ਭਾਈ ਜਸਬੀਰ ਸਿੰਘ ਰੋਡੇ, ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਅਤੇ ਪੰਥਕ ਆਜ਼ਾਦ ਗਰੁੱਪ ਦੇ ਐਕਟਿੰਗ ਪ੍ਰਧਾਨ ਭਾਈ ਮਨਦੀਪ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਅਜੇਪਾਲ ਸਿੰਘ ਮੀਰਾਂਕੋਟ, ਦਲਜਿੰਦਰ ਬੀਰ ਸਿੰਘ ਵਿਰਕ ਅਤੇ ਮਨਿੰਦਰ ਸਿੰਘ ਧੁੰਨਾ ਆਦਿ ਆਗੂਆਂ ਵਲੋਂ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਐਨਆਈਏ ਅਦਾਲਤ ਵਲੋਂ ਐਲਈਟੀ ਦੇ ਮੁਖੀ, ਹਾਫਿਜ਼ ਮੁਹੰਮਦ ਸਈਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਅਗਲੀ ਖ਼ਬਰ ਡੇਰਾਬੱਸੀ ਦੇ ਦੱਪਰ ਟੋਲ ਪਲਾਜੇ ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਵੱਡਾ ਧਰਨਾ
Ad Position 24
No active advertisement