ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ 18 ਜੁਲਾਈ ਨੂੰ ਮੁੱਖ ਮੰਤਰੀ ਲੋਕ ਮਿਲਣੀ ਹੋਵੇਗੀ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ...

Ad Position 21
No active advertisement
ਅਜੀਤ ਡੈਸਕ 14-07-2026

ਅਜਨਾਲਾ (ਅੰਮ੍ਰਿਤਸਰ), 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ 18 ਜੁਲਾਈ ਨੂੰ ਹੋਣ ਜਾ ਰਹੀ ਮੁੱਖ ਮੰਤਰੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਅਤੇ ਰਮਦਾਸ ਸ਼ਹਿਰ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ, ਲੋਕਾਂ ਦੀ ਆਮਦ, ਪਾਰਕਿੰਗ, ਸੁਰੱਖਿਆ, ਸਵਾਗਤ ਪ੍ਰਬੰਧਾਂ ਅਤੇ ਹੋਰ ਪ੍ਰਬੰਧਕੀ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਪਿੰਡ ਸੈਂਸਰਾ ਕਲਾਂ ਦੇ ਸਰਕਾਰੀ ਸਕੂਲ ਦੀ ਗਰਾਉੇਂਡ ਵਿਖੇ ਹੋਣ ਵਾਲੀ ਮੁੱਖ ਮੰਤਰੀ ਲੋਕ ਮਿਲਣੀ ਦੌਰਾਨ ਇਲਾਕੇ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਰੱਖ ਸਕਣਗੇ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਦਰਵਾਜ਼ੇ 'ਤੇ ਪ੍ਰਸ਼ਾਸਨ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, 18 ਜੁਲਾਈ ਨੂੰ ਪਿੰਡ ਸੈਂਸਰਾ ਕਲਾਂ ਵਿਖੇ ਹੋਣ ਵਾਲੀ ਮੁੱਖ ਮੰਤਰੀ ਲੋਕ ਮਿਲਣੀ ਇਲਾਕੇ ਦੇ ਲੋਕਾਂ ਲਈ ਇਕ ਸੁਨਹਿਰੀ ਮੌਕਾ ਹੋਵੇਗੀ, ਜਿੱਥੇ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਮੁੱਖ ਮੰਤਰੀ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰ ਨਾਗਰਿਕ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਲੋਕ ਮਿਲਣੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਰਟੀਆਂ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ।ਇਸ ਮੌਕੇ ਆਪ ਸਿੱਖਿਆ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, 'ਆਪ' ਰਮਦਾਸ ਸ਼ਹਿਰੀ ਦੇ ਪ੍ਰਧਾਨ ਹਰਪਾਲ ਸਿੰਘ ਸਿੰਧੀ, ਐਡਵੋਕੇਟ ਸੰਦੀਪ ਕੌਸ਼ਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਬਲਾਕ ਰਮਦਾਸ ਪ੍ਰਧਾਨ ਸੰਦੀਪ ਸਿੰਘ ਖਹਿਰਾ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਸਾਬਕਾ ਕੌਂਸਲਰ ਰਾਜਬੀਰ ਕੌਰ ਚਾਹਲ, ਸ਼ਿਵਦੀਪ ਸਿੰਘ ਚਾਹਲ, ਹਰਪ੍ਰੀਤ ਸਿੰਘ ਸੋਹਲ, ਸੁੱਖਦਿਆਲ ਸਿੰਘ ਭੱਖਾ, ਦਲਬੀਰ ਸਿੰਘ ਘੁੱਲੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਉੱਘੀ ਪੰਜਾਬੀ ਲੇਖਿਕਾ ਡਾ. ਇਕਬਾਲ ਕੌਰ ਸੌਂਦ ਦਾ ਹੋਇਆ ਦੇਹਾਂਤ ਅਗਲੀ ਖ਼ਬਰ ਸ਼ਾਹਰੁਖ ਖਾਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ,‘ਮੰਨਤ’ ਦੇ ਨਵੀਨੀਕਰਨ ਖ਼ਿਲਾਫ਼ ਪਟੀਸ਼ਨ ਰੱਦ
Ad Position 24
No active advertisement