ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸ਼ੂਟਿੰਗ ਟ੍ਰੇਨਿੰਗ ਦੌਰਾਨ ਵਿਦਿਆਰਥੀ ਨੂੰ ਲੱਗੀ ਗੋਲੀ

ਜਗਰਾਉਂ (ਲੁਧਿਆਣਾ), 14 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਤੋਂ ਅਖਾੜਾ ਰੋਡ ਸਥਿਤ ਸਕੂਲ ਵਿਚ ਸ਼ੂਟਿੰਗ...

Ad Position 21
No active advertisement
ਅਜੀਤ ਡੈਸਕ 14-07-2026

ਜਗਰਾਉਂ (ਲੁਧਿਆਣਾ), 14 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਤੋਂ ਅਖਾੜਾ ਰੋਡ ਸਥਿਤ ਸਕੂਲ ਵਿਚ ਸ਼ੂਟਿੰਗ ਟ੍ਰੇਨਿੰਗ ਦੌਰਾਨ ਏਅਰ ਗੰਨ ਨਾਲ ਇਕ ਵਿਦਿਆਰਥੀ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਹੜਕੰਪ ਮਚ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਸਕੂਲ ਵਿਚ ਚੱਲ ਰਹੀ ਸ਼ੂਟਿੰਗ ਟ੍ਰੇਨਿੰਗ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਇਕ ਵਿਦਿਆਰਥੀ ਨੂੰ ਲੱਗੀ। ਜ਼ਖ਼ਮੀ ਵਿਦਿਆਰਥੀ ਨੂੰ ਤੁਰੰਤ ਇਲਾਜ ਲਈ ਜਗਰਾਉਂ ਦੇ ਇਕ ਨਿਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਉਪਰੰਤ ਉਸਨੂੰ ਘਰ ਭੇਜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਬੰਧਤ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਕਿਸ ਹਾਲਾਤ ਵਿਚ ਚੱਲੀ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਕਿਤੇ ਕੋਈ ਲਾਪਰਵਾਹੀ ਤਾਂ ਨਹੀਂ ਹੋਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

 

Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਫਟਿਆ ਗੈਸ ਸਿਲੰਡਰ, ਧਮਾਕੇ ਨਾਲ ਉੱਡੀ ਕਮਰੇ ਦੀ ਛੱਤ ਤੇ ਨੁਕਸਾਨੀ ਗਈ ਕਾਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਮੁਅੱਤਲ
Ad Position 24
No active advertisement