ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਰਵਨੀਤ ਸਿੰਘ ਬਿੱਟੂ ਦਾ ਰਾਜਾ ਵੜਿੰਗ 'ਤੇ ਨਿਸ਼ਾਨਾ, ਕਿਹਾ- "ਵੜਿੰਗ ਸਮਝੌਤਾ ਕਰ ਚੁੱਕੇ ਹਨ"

ਚੰਡੀਗੜ੍ਹ, 14 ਜੁਲਾਈ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ...

Ad Position 21
No active advertisement
ਅਜੀਤ ਡੈਸਕ 14-07-2026

ਚੰਡੀਗੜ੍ਹ, 14 ਜੁਲਾਈ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਨੂੰ "ਸਮਝੌਤਾ ਕਰ ਚੁੱਕੇ" ਆਗੂ ਕਰਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਹੀ ਆਗੂ ਹੁਣ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੇ ਹਨ।

ਬਿੱਟੂ ਨੇ ਕਿਹਾ ਕਿ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਮਝੌਤਾ ਕਰ ਚੁੱਕੇ ਹਨ ਅਤੇ ਉਹ ਕਾਂਗਰਸ ਦੇ "ਅਪਮਾਨਿਤ ਪ੍ਰਧਾਨ" ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਤਾਂ ਇਹ ਸਹੀ ਹੈ, ਕਿਉਂਕਿ ਕਾਂਗਰਸ ਦਾ ਪ੍ਰਧਾਨ ਵੀ ਆਮ ਆਦਮੀ ਪਾਰਟੀ ਦੇ ਸੰਪਰਕ ਵਿਚ ਹੈ।

'ਸਤਲੁਜ' ਫ਼ਿਲਮ ਦੇ ਵਿਵਾਦ ਬਾਰੇ ਬਿੱਟੂ ਨੇ ਕਿਹਾ ਕਿ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਵਲੋਂ ਅਰਦਾਸ ਦਾ ਪ੍ਰੋਗਰਾਮ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਟਾਰੀ ਹੈਲਥ ਸੈਂਟਰਾਂ ਦੀ ਅਚਨਚੇਤ ਕੀਤੀ ਗਈ ਚ... ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ 5 ਘੰਟੇ ਬੱਲੂਆਣਾ ਦਾ ਟੋਲ ਪਲਾਜ਼ਾ ਪਰਚੀ ਮੁਕਤ ਕੀਤਾ
Ad Position 24
No active advertisement