ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਹਾਈਕੋਰਟ ਤੋਂ ਪਟੀਸ਼ਨ ਵਾਪਸ, ਗੁਰਪ੍ਰੀਤ ਸਿੰਘ ਵਿਰਕ ਹੀ ਰਹਿਣਗੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ

ਜ਼ੀਰਕਪੁਰ (ਮੋਹਾਲੀ), 14 ਜੁਲਾਈ- ਜ਼ੀਰਕਪੁਰ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ...

Ad Position 21
No active advertisement
ਅਜੀਤ ਡੈਸਕ 14-07-2026

ਜ਼ੀਰਕਪੁਰ (ਮੋਹਾਲੀ), 14 ਜੁਲਾਈ- ਜ਼ੀਰਕਪੁਰ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਕਾਨੂੰਨੀ ਵਿਵਾਦ ਫਿਲਹਾਲ ਖ਼ਤਮ ਹੋ ਗਿਆ ਹੈ। ਪ੍ਰਧਾਨਗੀ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਨਾਲ ਗੁਰਪ੍ਰੀਤ ਸਿੰਘ ਵਿਰਕ ਦਾ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਕਾਰਜਕਾਲ ਜਾਰੀ ਰਹੇਗਾ।

ਪਟੀਸ਼ਨ ਵਾਪਸ ਲਏ ਜਾਣ ਤੋਂ ਬਾਅਦ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਹੁਣ ਉਹ ਆਪਣਾ ਪੂਰਾ ਧਿਆਨ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਕੇਂਦਰਿਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਜ਼ੀਰਕਪੁਰ ਵਿਚ ਵਿਕਾਸ ਦੇ ਕੰਮ ਰੇਲਗੱਡੀ ਦੀ ਰਫ਼ਤਾਰ ਤੋਂ ਵੀ ਤੇਜ਼ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਵਿਰਕ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਸੜਕਾਂ, ਸੀਵਰੇਜ, ਸਫ਼ਾਈ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਤਰਜੀਹ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮਿਲ ਸਕਣ।

ਉਨ੍ਹਾਂ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ 'ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਨਗਰ ਕੌਂਸਲ ਪੂਰੀ ਪਾਰਦਰਸ਼ਤਾ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾਏਗੀ।

Ad Position 22
No active advertisement
ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਪਹੁੰਚੇ ਹਲਕਾ ਡੇਰਾਬਸੀ, ਕੀਤਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਟਾਰੀ ਹੈਲਥ ਸੈਂਟਰਾਂ ਦੀ ਅਚਨਚੇਤ ਕੀਤੀ ਗਈ ਚ...
Ad Position 24
No active advertisement