ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਲੁਧਿਆਣਾ 'ਚ ਦਿਨ ਦਿਹਾੜੇ ਚੇਨ ਖੋਹਣ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਭੱਜ ਰਹੇ ਮੁਲਜ਼ਮ ਨੂੰ ਕੀਤਾ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਦਸ਼ਮੇਸ਼ ਨਗਰ ਇਲਾਕੇ ਵਿਚ ਦਿਨ ਦਿਹਾੜੇ ਚੇਨ ਖੋਹਣ ਦੀ...

Ad Position 21
No active advertisement
ਅਜੀਤ ਡੈਸਕ 14-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਦਸ਼ਮੇਸ਼ ਨਗਰ ਇਲਾਕੇ ਵਿਚ ਦਿਨ ਦਿਹਾੜੇ ਚੇਨ ਖੋਹਣ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਨੇ ਸੜਕ 'ਤੇ ਜਾ ਰਹੀ ਔਰਤ ਦੇ ਗਲੇ ਵਿਚੋਂ ਚੇਨ ਖੋਹ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਇਹ ਕੋਸ਼ਿਸ਼ ਕਾਮਯਾਬ ਨਾ ਹੋ ਸਕੀ।

ਜਿਵੇਂ ਹੀ ਔਰਤ ਨੇ ਰੌਲਾ ਪਾਇਆ, ਆਲੇ-ਦੁਆਲੇ ਮੌਜੂਦ ਲੋਕ ਤੁਰੰਤ ਹਰਕਤ ਵਿਚ ਆ ਗਏ। ਲੋਕਾਂ ਨੇ ਮੁਲਜ਼ਮ ਦਾ ਪਿੱਛਾ ਕਰਕੇ ਕੁਝ ਹੀ ਦੂਰੀ 'ਤੇ ਉਸ ਨੂੰ ਕਾਬੂ ਕਰ ਲਿਆ। ਗੁੱਸੇ ਵਿਚ ਆਏ ਲੋਕਾਂ ਨੇ ਉਸ ਦੀ ਛਿੱਤਰ-ਪਰੇਡ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਹ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਦੀਆਂ ਤਸਵੀਰਾਂ ਹੁਣ ਸਾਹਮਣੇ ਆਈਆਂ ਹਨ ਅਤੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਨੇ ਖਰੜ ਦੇ ਰਾਮ ਮੰਦਰ ਵਿਚ ਟੇਕਿਆ ਮੱਥਾ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Ad Position 24
No active advertisement