ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵਲੋਂ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਖਡਿਆਲ ਦੇ ਇਕ ਕਿਸਾਨ ਵਲੋਂ ਖੁਦਕਸ਼ੀ ਕਰ ਲੈਣ ਦੀ ਦੁਖਦਾਈ ਖਬਰ ਹੈ।ਜਾਣਕਾਰੀ...

Ad Position 21
No active advertisement
ਅਜੀਤ ਡੈਸਕ 19-07-2026

ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਖਡਿਆਲ ਦੇ ਇਕ ਕਿਸਾਨ ਵਲੋਂ ਖੁਦਕਸ਼ੀ ਕਰ ਲੈਣ ਦੀ ਦੁਖਦਾਈ ਖਬਰ ਹੈ।ਜਾਣਕਾਰੀ ਦਿੰਦਿਆ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਦਰਸ਼ਨ ਸਿੰਘ (45) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਖਡਿਆਲ ਕੋਲ ਸਿਰਫ ਤਿੰਨ ਏਕੜ ਜਮੀਨ ਸੀ ਅਤੇ ਤਿੰਨ ਬੱਚੇ ਸਨ। ਫ਼ਸਲ ਮਰਨ ਅਤੇ ਕੁੜੀ ਤੇ ਮੁੰਡੇ ਦੇ ਵਿਆਹ ਕਾਰਨ ਕਰੀਬ 20-22 ਲੱਖ ਰੁਪਏ ਮੇਰੇ ਭਰਾ ਦਰਸ਼ਨ ਸਿੰਘ ਸਿਰ ਸਰਕਾਰੀ ਅਤੇ ਨਿਜੀ ਕਰਜ਼ਾ ਚੜ੍ਹ ਗਿਆ, ਜਿਸ ਨੂੰ ਹੁਣ ਉਹ ਮੋੜਨ ਤੋਂ ਅਸਮਰੱਥ ਸੀ। ਇਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਖੇਤ ਜਾਕੇ ਮੇਰੇ ਭਰਾ ਦਰਸ਼ਨ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ। ਪਤਾ ਲੱਗਣ ਤੇ ਇਲਾਜ ਲਈ ਉਨ੍ਹਾਂ ਨੂੰ ਤੁਰੰਤ ਸੁਨਾਮ ਦੇ ਇਕ ਨਿੱਜੀ ਹਸਪਤਾਲ ਤੋਂ ਬਾਅਦ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਬਚਾਇਆ ਨਹੀ ਜਾ ਸਕਿਆ। ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਝੁੱਗੀਆਂ 'ਚ ਰਹਿਣ ਵਾਲੀ 35 ਸਾਲਾ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਾਕ ਸਮਿਤੀ ਮੈਂਬਰਾਂ, ਸਰਪੰਚਾਂ ਤੇ ਪੰਚਾਂ ਨਾਲ ਮੀਟਿੰਗ
Ad Position 24
No active advertisement