ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਇਜਲਾਸ

ਨਵੀਂ ਦਿੱਲੀ, 20 ਜੁਲਾਈ- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੀ ਸ਼ੁਰੂਆਤ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਧਿਰ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ, NEET-UG....

Ad Position 21
No active advertisement
ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੀ ਸ਼ੁਰੂਆਤ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਧਿਰ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ, NEET-UG ਪੇਪਰ ਲੀਕ, ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR), ਮਹਿੰਗਾਈ ਅਤੇ ਰਾਮ ਮੰਦਰ ਦੇ ਭੇਟਾਂ ਦੀ ਚੋਰੀ ਸਮੇਤ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਸਰਕਾਰ ਇਸ ਸੈਸ਼ਨ ਵਿਚ ਸੱਤ ਬਿੱਲ ਪੇਸ਼ ਕਰੇਗੀ। ਲੋਕ ਸਭਾ ਵਿਚ ਪਹਿਲਾ ਬਿੱਲ ਸੁਪਰੀਮ ਕੋਰਟ (ਸੋਧ) ਬਿੱਲ ਹੋਵੇਗਾ, ਜਿਸ ਦਾ ਉਦੇਸ਼ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵਧਾਉਣਾ ਹੈ। ਰਾਜ ਸਭਾ ਵਿਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਵਿਧਾਨ ਅਤੇ ਰਾਸ਼ਟਰੀ ਗੀਤ ਦੇ ਅਪਮਾਨ ਨਾਲ ਸੰਬੰਧਿਤ ਇਕ ਸੋਧ ਬਿੱਲ ਪੇਸ਼ ਕਰਨਗੇ।

ਇਸ ਮਾਨਸੂਨ ਸੈਸ਼ਨ ਵਿਚ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ ਦਾ ਗਠਨ ਵੀ ਹੋਵੇਗਾ, ਜੋ ਕਿ ਬਾਗ਼ੀ ਟੀ.ਐਮ.ਸੀ. ਸੰਸਦ ਮੈਂਬਰਾਂ ਦੁਆਰਾ ਬਣਾਈ ਗਈ ਇਕ ਨਵੀਂ ਪਾਰਟੀ ਹੈ। ਟੀ.ਐਮ.ਸੀ. ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਨਵੇਂ ਸੰਸਦ ਮੈਂਬਰਾਂ ਨੂੰ ਰਾਜ ਸਭਾ ਵਿਚ ਸਹੁੰ ਚੁਕਾਈ ਜਾਵੇਗੀ।

ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸੰਸਦ ਭਵਨ ਦੇ ਹੰਸ ਦੁਆਰ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ। 18ਵੀਂ ਲੋਕ ਸਭਾ ਦਾ ਨੌਵਾਂ ਸੰਸਦੀ ਸੈਸ਼ਨ 20 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ। ਇਸ 25 ਦਿਨਾਂ ਦੇ ਸੈਸ਼ਨ ਵਿਚ ਲੋਕ ਸਭਾ ਅਤੇ ਰਾਜ ਸਭਾ ਦੀਆਂ ਕੁੱਲ 19 ਮੀਟਿੰਗਾਂ ਦਾ ਪ੍ਰਸਤਾਵ ਹੈ।

Ad Position 22
No active advertisement
ਅਗਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਿਆਂ ਨੇੜੇ ਨਹਿਰ ਵਿਚੋਂ 45 ਸਾਲਾਂ ਵਿਅਕਤੀ ਦੀ ਲਾਸ਼ ਮਿਲੀ
Ad Position 24
No active advertisement