05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਦਸੂਹਾ ਦੇ ਪਿੰਡ ਚੱਕ-ਬਾਮੁ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ 'ਤੇ ਪਲਟੀ, ਬੱਚੇ ਸੁਰੱਖਿਅਤ

ਦਸੂਹਾ, 15 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਚੱਕ -ਬਾਮੂ ਨਾਲ ਸੰਬੰਧਿਤ ਇਕ ਨਿੱਜੀ ਸਕੂਲ ਦੀ ਬੱਸ ਦੇ ਮਿਆਣੀ ਰੋਡ 'ਤੇ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 15-07-2026

ਦਸੂਹਾ, 15 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਚੱਕ -ਬਾਮੂ ਨਾਲ ਸੰਬੰਧਿਤ ਇਕ ਨਿੱਜੀ ਸਕੂਲ ਦੀ ਬੱਸ ਦੇ ਮਿਆਣੀ ਰੋਡ 'ਤੇ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਬੱਸ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਰਸਤੇ ਵਿਚ ਅਚਾਨਕ ਬੇਕਾਬੂ ਹੋ ਕੇ ਪਲਟ ਗਈ।
ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਜਾਣਕਾਰੀ ਮੁਤਾਬਕ ਬੱਸ ਵਿਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਕਿਸੇ ਵੀ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਕਥਿਤ ਲਾਪਰਵਾਹੀ ਕਾਰਨ ਵਾਪਰਿਆ ਹੈ।

ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਅਜੇ ਅਧਿਕਾਰਕ ਤੌਰ 'ਤੇ ਨਹੀਂ ਹੋਈ ਅਤੇ ਸੰਬੰਧਿਤ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ ਮਾਪਿਆਂ ਵਿਚ ਵੀ ਚਿੰਤਾ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ ਪੰਜਾਬ ਕਾਂਗਰਸ ਦੇ ਆਗੂ ਅਗਲੀ ਖ਼ਬਰ ਕੱਲ੍ਹ ਤੋਂ ਪੁਰੀ ’ਚ ਸ਼ੁਰੂ ਹੋਵੇਗੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ
Ad Position 24