05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਜਪਾ ਦੀ ਸਫ਼ਾਈ ਮੁਹਿੰਮ ਬਾਬਤ ਮੈਦਾਨ 'ਚ ਨਿੱਤਰੇ ਗੁਰਦਰਸ਼ਨ ਸਿੰਘ ਸੈਣੀ

ਜ਼ੀਰਕਪੁਰ (ਮੁਹਾਲੀ) 15 ਜੁਲਾਈ (ਹੈਪੀ ਪੰਡਵਾਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਾਮੀ ਪੰਜਾਬ ਫੇਰੀ ਦੇ ਮੱਦੇਨਜ਼ਰ ਅੱਜ ਜ਼ੀਰਕਪੁਰ ਸ਼ਹਿਰ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼....

Ad Position 21
No active advertisement
ਅਜੀਤ ਡੈਸਕ 15-07-2026

ਜ਼ੀਰਕਪੁਰ (ਮੁਹਾਲੀ) 15 ਜੁਲਾਈ (ਹੈਪੀ ਪੰਡਵਾਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਾਮੀ ਪੰਜਾਬ ਫੇਰੀ ਦੇ ਮੱਦੇਨਜ਼ਰ ਅੱਜ ਜ਼ੀਰਕਪੁਰ ਸ਼ਹਿਰ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਪੂਰੀ ਟੀਮ ਸਮੇਤ ਖ਼ੁਦ ਮੈਦਾਨ ਵਿਚ ਨਿੱਤਰ ਕੇ ਹਿੱਸਾ ਲਿਆ। ਉਨ੍ਹਾਂ ਦੀ ਅਗਵਾਈ ਹੇਠ ਟੀਮ ਨੇ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਵੱਧ-ਚੜ੍ਹ ਕੇ ਸਫ਼ਾਈ ਸੇਵਾ ਨਿਭਾਈ। ਮੁਹਿੰਮ ਦੌਰਾਨ ਆਸ-ਪਾਸ ਦੇ ਇਲਾਕਿਆਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਆਪਣੇ ਆਲੇ-ਦੁਆਲੇ ਨੂੰ ਸਵੱਛ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਨੂੰ ਲੈ ਕੇ ਪੂਰੇ ਸੂਬੇ ਅਤੇ ਖ਼ਾਸ ਕਰਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੇ ਸਵਾਗਤ ਅਤੇ 'ਸਵੱਛ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਦਿਆਂ ਅੱਜ ਜੀਰਕਪੁਰ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਖੇਤਾਂ ਚੋਂ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਪਿੰਡ ਰਾਏਸਰ ਪੰਜਾਬ (ਬਰਨਾਲਾ) ਵਿਖੇ ਔਰਤਾਂ ਨੇ ਪਾਣੀ ਵਾਲੀ ਟੈਂਕੀ ’ਤੇ ਚੜੵ ਕੇ ਸਰਪੰਚ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Ad Position 24