05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ

ਭੁਲੱਥ (ਕਪੂਰਥਲਾ), 15 ਜੁਲਾਈ (ਮਨਜੀਤ ਸਿੰਘ ਰਤਨ) - ਪੰਜਾਬ ਸਰਕਾਰ ਵਲੋਂ ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ...

Ad Position 21
No active advertisement
ਅਜੀਤ ਡੈਸਕ 15-07-2026

ਭੁਲੱਥ (ਕਪੂਰਥਲਾ), 15 ਜੁਲਾਈ (ਮਨਜੀਤ ਸਿੰਘ ਰਤਨ) - ਪੰਜਾਬ ਸਰਕਾਰ ਵਲੋਂ ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਰਸ਼ਪਾਲ ਸ਼ਰਮਾ ਇਸ ਸਮੇਂ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਹੁਣ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਉਨ੍ਹਾਂ ਦੇ ਸਿਰ ਇਕ ਹੋਰ ਅਹਿਮ ਜ਼ਿੰਮੇਵਾਰੀ ਆ ਗਈ ਹੈ। ਜਾਣਕਾਰੀ ਅਨੁਸਾਰ ਰਸ਼ਪਾਲ ਸ਼ਰਮਾ ਵਲੋਂ ਜਲਦ ਹੀ ਮਾਰਕਿਟ ਕਮੇਟੀ ਭੁਲੱਥ ਦੇ ਚੇਅਰਮੈਨ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਦੀ ਸੰਭਾਵਨਾ ਹੈ।
ਰਸ਼ਪਾਲ ਸ਼ਰਮਾ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਕਿਸਾਨਾਂ ਅਤੇ ਮੰਡੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਕਮਿੱਕਰ ਸਿੰਘ ਡਾਢੀ ਨੂੰ ਐਸ.ਸੀ. ਕਮਿਸ਼ਨ ਦਾ ਮੈਂਬਰ ਕੀਤਾ ਗਿਆ ਨਿਯੁਕਤ ਅਗਲੀ ਖ਼ਬਰ 'ਆਪ' ਵਲੋਂ ਗੋਪਾਲ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਕੀਤਾ ਗਿਆ ਨਿਯੁਕਤ
Ad Position 24