04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭੇਦਭਰੀ ਹਾਲਾਤ ਵਿਚ ਨੌਜਵਾਨ ਦੀ ਮੌਤ

ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ) - ਨਵਾਂ ਪਿੰਡ ਨੇੜੇ ਦੁਕਾਨਾਂ ਦੇ ਬਾਹਰ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗ ਪਿਆ ਸੀ, ਜਦੋਂ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਜਾ ਕੇ ਮੌਕੇ 'ਤੇ ਜਾਂਚ ਕੀਤੀ...

Ad Position 21
No active advertisement
ਅਜੀਤ ਡੈਸਕ 15-07-2026

ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ) - ਨਵਾਂ ਪਿੰਡ ਨੇੜੇ ਦੁਕਾਨਾਂ ਦੇ ਬਾਹਰ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗ ਪਿਆ ਸੀ, ਜਦੋਂ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਜਾ ਕੇ ਮੌਕੇ 'ਤੇ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ ਙ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਕਾਨਦਾਰਾਂ ਨੇ ਫੋਨ ਕਰਕੇ ਦੱਸਿਆ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ ਙ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਜਾਂਚ ਕੀਤੀ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਪਹਿਚਾਣ ਦਵਿੰਦਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਕਪੂਰਥਲਾ ਵਜੋਂ ਹੋਈ ਹੈ ਙ ਮਿ੍ਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਟਰੱਕ ਡਰਾਈਵਰੀ ਦਾ ਕੰਮ ਸਿੱਖਦਾ ਹੈ ਅਤੇ ਅੱਜ ਉਹ ਸਵੇਰੇ ਲਗਭਗ 11 ਵਜੇ ਘਰ ਆਇਆ ਤੇ ਆਪਣਾ ਸਮਾਨ ਰੱਖ ਕੇ ਚਲਾ ਗਿਆ ਙ ਮਿ੍ਤਕ ਨੌਜਵਾਨ ਦੀ ਲਾਸ਼ ਪੁਲਿਸ ਨੇ ਕਬਜੇ ਵਿਚ ਲੈ ਕੇ ਮੁਰਦਾਘਰ ਵਿਖੇ ਰਖਵਾ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਜੀਵਨ ਲੀਲ੍ਹਾ ਸਮਾਪਤ
Ad Position 24