04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ ਕੇਵਲ ਸਿੰਘ ਢਿੱਲੋਂ

ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ...

Ad Position 21
No active advertisement
ਅਜੀਤ ਡੈਸਕ 15-07-2026

ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ। ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ 75 ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਣਾ ਹੈ, ਜਿਸ ਵਿਚ 110 ਸਾਲ ਪੁਰਾਣਾ ਜਲੰਧਰ ਕੈਂਟ ਸਟੇਸ਼ਨ ਵੀ ਸ਼ਾਮਲ ਹੈ। 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ ਕੱਲ੍ਹ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਵੀ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ 'ਤੇ ਮੰਡਰਾਇਆ ਖ਼ਤਰਾ, ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ਅਗਲੀ ਖ਼ਬਰ ਭੇਦਭਰੀ ਹਾਲਾਤ ਵਿਚ ਨੌਜਵਾਨ ਦੀ ਮੌਤ
Ad Position 24