03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬੀ.ਐੱਸ.ਐੱਫ਼.ਅਤੇ ਏ.ਐੱਨ.ਟੀ.ਐੱਫ਼.ਦੀ ਸਾਂਝੀ ਕਾਰਵਾਈ ਦੌਰਾਨ 1.132 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅਜਨਾਲਾ, (ਅੰਮ੍ਰਿਤਸਰ), 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਖੇਤਰ ਵਿਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੀ.ਐੱਸ.ਐੱਫ਼. ਦੀ 117 ਬਟਾਲੀਅਨ ਦੇ....

Ad Position 21
No active advertisement
ਅਜੀਤ ਡੈਸਕ 16-07-2026

ਅਜਨਾਲਾ, (ਅੰਮ੍ਰਿਤਸਰ), 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਖੇਤਰ ਵਿਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੀ.ਐੱਸ.ਐੱਫ਼. ਦੀ 117 ਬਟਾਲੀਅਨ ਦੇ ਜਵਾਨਾਂ ਅਤੇ ਏ.ਐੱਨ.ਟੀ.ਐੱਫ ਦੀ ਪੁਲਿਸ ਟੀਮ ਨੇ ਸਾਂਝੇ ਅਭਿਆਨ ਦੌਰਾਨ ਦੋ ਵਿਅਕਤੀਆਂ ਨੂੰ 1.132 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਰਾਤ ਸਮੇਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੀ ਬੀ.ਓ.ਪੀ. ਸ਼ਾਹਪੁਰ ਦੇ ਅੰਦਰੂਨੀ ਇਲਾਕੇ ਵਿਚ ਬੀ.ਐੱਸ.ਐੱਫ ਅਤੇ ਏ.ਐੱਨ.ਟੀ.ਐੱਫ ਵਲੋਂ ਕੀਤੀ ਕਾਰਵਾਈ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪੈਕੇਟਾਂ ਵਿਚ ਬੰਦ 1.132 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੁਰੱਖਿਆ ਏਜੰਸੀਆਂ ਵਲੋਂ ਦੋਵੇਂ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਟਰਾਂਸਫਾਰਮਰ ਨੂੰ ਲੱਗੀ ਅੱਗ, ਦਹਿਲਿਆ ਪਿੰਡ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਕਰਨਗੇ ਲਾਇਸੈਂਸ ਜਾਰੀ
Ad Position 24