03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਇਆ ਸ਼ਾਰਟ ਸਰਕਟ

ਨੱਥੂਵਾਲਾ ਗਰਬੀ, (ਮੋਗਾ), 16 ਜੁਲਾਈ (ਨਵਦੀਪ ਸਿੰਘ)- ਬੀਤੀ ਕੱਲ੍ਹ ਸ਼ਾਮ ਪਿੰਡ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸ਼ਾਟਸਰਕਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ...

Ad Position 21
No active advertisement
ਅਜੀਤ ਡੈਸਕ 16-07-2026

ਨੱਥੂਵਾਲਾ ਗਰਬੀ, (ਮੋਗਾ), 16 ਜੁਲਾਈ (ਨਵਦੀਪ ਸਿੰਘ)- ਬੀਤੀ ਕੱਲ੍ਹ ਸ਼ਾਮ ਪਿੰਡ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸ਼ਾਟਸਰਕਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗ੍ਰੰਥੀ ਕੁਲਦੀਪ ਸਿੰਘ ਨੇ ਦੱਸਿਆ ਕਿ ਚਲਦੇ ਚਲਦੇ ਏਅਰ ਕੰਡੀਸ਼ਨਰ  ਨੂੰ ਅੱਗ ਪੈ ਗਈ ਅਤੇ ਅਸੀਂ ਉਸ ਸਮੇਂ ਦਰਬਾਰ ਸਾਹਿਬ ਦੇ ਵਿਚ ਮੌਜੂਦ ਸੀ । ਉਨ੍ਹਾਂ ਦੱਸਿਆ ਕਿ ਜੇ ਅਸੀ ਉੱਥੇ ਮੌਜੂਦ ਨਾ ਹੁੰਦੇ ਤਾਂ ਹੋ ਸਕਦਾ ਸੀ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਨੁਕਸਾਨ ਪਹੁੰਚਾਉਂਦੀ ਪਰ ਸਾਡੇ ਵਲੋ ਮੌਕੇ ਉੱਪਰ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਪੱਤਰਕਾਰਾਂ ਨੂੰ ਦਰਬਾਰ ਸਾਹਿਬ ਵਿਚ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਵੀ ਕਰਵਾਏ ਤੇ ਦਿਖਾਇਆ ਕਿ ਗੁਰੂ ਸਾਹਿਬ ਜੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਤਲੁਜ ਪੁਲ ਉੱਤੇ ਭਾਰੀ ਵਾਹਨਾਂ ਲਈ ਆਵਾਜਾਈ ਠੱਪ ਪ੍ਰਸ਼ਾਸਨ ਵਲੋਂ ਵੱਡੇ ਗਾਡਰ ਲਗਾ ਕੇ ਕੀਤਾ ਗਿਆ ਬੰਦ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਘੇਰੀ ਵਿਧਾਇਕ ਭਰਾਜ ਦੀ ਕੋਠੀ
Ad Position 24