03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੋਨਮ ਵਾਂਗਚੁੱਕ ਦੀ ਭੁੱਖ ਹੜੜਾਲ ਦਾ ਅੱਜ 19ਵਾਂ ਦਿਨ

ਨਵੀਂ ਦਿੱਲੀ, 16 ਜੁਲਾਈ- ਅੱਜ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਦਿੱਲੀ ਹਾਈ ਕੋਰਟ ਅੱਜ ਉਨ੍ਹਾਂ ਦੀ ਵਿਗੜਦੀ ਸਿਹਤ ਸੰਬੰਧੀ ਦਾਇਰ ਜਨਹਿੱਤ....

Ad Position 21
No active advertisement
ਅਜੀਤ ਡੈਸਕ 16-07-2026

ਨਵੀਂ ਦਿੱਲੀ, 16 ਜੁਲਾਈ- ਅੱਜ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਦਿੱਲੀ ਹਾਈ ਕੋਰਟ ਅੱਜ ਉਨ੍ਹਾਂ ਦੀ ਵਿਗੜਦੀ ਸਿਹਤ ਸੰਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) 'ਤੇ ਸੁਣਵਾਈ ਕਰੇਗੀ। ਪਟੀਸ਼ਨ ਵਿਚ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਵਾਂਗਚੁਕ ਨੂੰ ਹਸਪਤਾਲ ਵਿਚ ਭਰਤੀ ਕਰਨ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਖੁਆਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਵਾਂਗਚੁਕ 28 ਜੂਨ ਤੋਂ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈ ਰਹੇ ਹਨ। ਉਹ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰਾਂ ਦੀ ਮੰਗ ਕਰਦੇ ਹੋਏ ਅਣ-ਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਹਨ, ਜਿਸ ਵਿਚ ਨੀਟ ਪ੍ਰੀਖਿਆ ਵਿਚ ਬੇਨਿਯਮੀਆਂ ਲਈ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਵੀ ਸ਼ਾਮਿਲ ਹੈ।

ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਬੈਂਚ ਬੁੱਧਵਾਰ ਨੂੰ ਸਰਕਾਰੀ ਪੱਖ ਦੀ ਗੈਰਹਾਜ਼ਰੀ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਕਰ ਸਕੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਦਾਲਤ ਨੇ ਮਾਮਲੇ ਨੂੰ ਵੀਰਵਾਰ ਲਈ ਸੂਚੀਬੱਧ ਕੀਤਾ ਸੀ ਅਤੇ ਕੇਂਦਰ ਅਤੇ ਦਿੱਲੀ ਸਰਕਾਰਾਂ ਤੋਂ ਜਵਾਬ ਮੰਗੇ ਸਨ।

Ad Position 22
No active advertisement
ਪਿਛਲੀ ਖ਼ਬਰ ਰਣਦੀਪ ਸੂਰਜੇਵਾਲਾ ਨੂੰ ਮਿਲਣ ਪੁੱਜੇ ਚਰਨਜੀਤ ਸਿੰਘ ਚੰਨੀ ਤੇ ਰਮਿੰਦਰ ਸਿੰਘ ਆਵਲਾ ਅਗਲੀ ਖ਼ਬਰ ਸਤਲੁਜ ਪੁਲ ਉੱਤੇ ਭਾਰੀ ਵਾਹਨਾਂ ਲਈ ਆਵਾਜਾਈ ਠੱਪ ਪ੍ਰਸ਼ਾਸਨ ਵਲੋਂ ਵੱਡੇ ਗਾਡਰ ਲਗਾ ਕੇ ਕੀਤਾ ਗਿਆ ਬੰਦ
Ad Position 24