02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਚੋਹਲਾ ਸਾਹਿਬ ਦੇ ਨੇੜਲੇ ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ

ਚੋਹਲਾ ਸਾਹਿਬ (ਤਰਨਤਾਰਨ), 16 ਜੁਲਾਈ (ਬਲਵਿੰਦਰ ਸਿੰਘ)- ਚੋਹਲਾ ਸਾਹਿਬ ਨੇੜਲੇ ਪਿੰਡ ਰਾਣੀਵਲਾਹ ਤੋਂ ਇਕ...

Ad Position 21
No active advertisement
ਅਜੀਤ ਡੈਸਕ 16-07-2026

ਚੋਹਲਾ ਸਾਹਿਬ (ਤਰਨਤਾਰਨ), 16 ਜੁਲਾਈ (ਬਲਵਿੰਦਰ ਸਿੰਘ)- ਚੋਹਲਾ ਸਾਹਿਬ ਨੇੜਲੇ ਪਿੰਡ ਰਾਣੀਵਲਾਹ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਬੱਚਿਆਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ(7) ਅਤੇ ਗੁਰਦਾਨ ਸਿੰਘ ਦੋਵੇਂ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

ਇਸ ਦਰਦਨਾਕ ਘਟਨਾ ਕਾਰਨ ਪਿੰਡ ਰਾਣੀਵਲਾਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਟਰਾਂਸਫਾਰਮਰ ਨਾ ਬਦਲਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸੜਕ ਤੇ ਲਾਇਆ ਧਰਨਾ ਅਗਲੀ ਖ਼ਬਰ ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰੀ ਸਭਾਵਾਂ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Ad Position 24