02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਰਾਤ ਵੇਲੇ ਲੁੱਟਾਂ ਖੋਹਾਂ ਕਰਨ ਵਾਲੇ ਲੜਕਾ ਤੇ ਲੜਕੀ ਗ੍ਰਿਫ਼ਤਾਰ

ਜ਼ੀਰਕਪੁਰ (ਮੋਹਾਲੀ), 16 ਜੁਲਾਈ (ਮਨਿੰਦਰ ਸਿੰਘ)- ਢਕੌਲੀ ਪੁਲਿਸ ਨੇ 14 ਜੁਲਾਈ ਨੂੰ ਦਰਜ ਇਕ...

Ad Position 21
No active advertisement
ਅਜੀਤ ਡੈਸਕ 16-07-2026

ਜ਼ੀਰਕਪੁਰ (ਮੋਹਾਲੀ), 16 ਜੁਲਾਈ (ਮਨਿੰਦਰ ਸਿੰਘ)- ਢਕੌਲੀ ਪੁਲਿਸ ਨੇ 14 ਜੁਲਾਈ ਨੂੰ ਦਰਜ ਇਕ ਲੁੱਟ ਖੋਹ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਨੌਜਵਾਨ ਮੁੰਡੇ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਹਿਤ ਸ਼ਰਮਾ ਵਾਸੀ ਸਵਾਸਤਿਕ ਵਿਹਾਰ ਤੇ ਤਬੱਸੁਮ ਵਾਸੀ ਸੈਕਟਰ 21 ਪੰਚਕੂਲਾ ਵਜੋਂ ਹੋਈ ਹੈ।

ਢਕੌਲੀ ਪੁਲਿਸ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਸਤਨਾਮ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 14 ਜੁਲਾਈ 2026 ਨੂੰ ਸਾਜਨ ਵਾਸੀ ਸਿਆਮ ਨਗਰ ਢਕੌਲੀ ਨੇ ਪੁਲਿਸ ਕੋਲ ਉਸ ਨਾਲ ਹੋਈ ਲੁੱਟ ਦੀ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਬੀ. ਐਨ. ਐਸ. ਦੀ ਧਾਰਾ 304 (2), 351 (3) ਅਤੇ 3(5) ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ।

ਪੁਲਿਸ ਨੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਹੋਰ ਤਕਨੀਕੀ ਮਾਹਰਾਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਵਾਰਦਾਤ ਤੋਂ ਬਾਅਦ ਉਹ ਇਕ ਪੈਟਰੋਲ ਪੰਪ ਤੋਂ ਆਪਣੀ ਕਾਰ ਵਿਚ ਪੈਟਰੋਲ ਭਰਵਾ ਕੇ ਬਿਨ੍ਹਾਂ ਪੈਸੇ ਦਿੱਤੇ ਕਾਰ ਭਜਾ ਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਤੋਂ ਅਪਰਾਧਾਂ ਵਿਚ ਵਰਤੀ ਗਈ ਇਕ ਸਵਿਫਟ ਕਾਰ ਅਤੇ ਇਕ ਐਕਟਿਵਾ ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਹਾਈ ਅਲਰਟ, ਪੁਲਿਸ ਵਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਚੈਕਿੰਗ ਮੁਹ... ਅਗਲੀ ਖ਼ਬਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਜਲੰਧਰ ਕੈਂਟ ਤੋਂ ਕੀਤਾ ਜਾਵੇਗਾ ਉਦਘਾਟਨ
Ad Position 24