31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਰਤੀ ਨੌਜਵਾਨ ਇੰਜੀਨੀਅਰ ਦੀ ਸਕਾਈਡਾਈਵਿੰਗ ਹਾਦਸੇ ਵਿਚ ਮੌਤ

ਸੈਕਰਾਮੈਂਟੋ,ਕੈਲੀਫੋਰਨੀਆ, 17 ਜੁਲਾਈ (ਹੁਸਨ ਲੜੋਆ ਬੰਗਾ) - ਹੈਦਰਾਬਾਦ ਦੇ ਇਕ 28 ਸਾਲਾ ਸਾਫਟਵੇਅਰ ਇੰਜੀਨੀਅਰ ਦੀ ਬੋਸਟਨ, ਮੈਸੇਚਿਉਸੇਟਸ ਵਿਚ ਇਕ ਸਕਾਈਡਾਈਵਿੰਗ ਹਾਦਸੇ ਵਿਚ ਮੌਤ ਹੋ...

Ad Position 21
No active advertisement
ਅਜੀਤ ਡੈਸਕ 17-07-2026

ਸੈਕਰਾਮੈਂਟੋ,ਕੈਲੀਫੋਰਨੀਆ, 17 ਜੁਲਾਈ (ਹੁਸਨ ਲੜੋਆ ਬੰਗਾ) - ਹੈਦਰਾਬਾਦ ਦੇ ਇਕ 28 ਸਾਲਾ ਸਾਫਟਵੇਅਰ ਇੰਜੀਨੀਅਰ ਦੀ ਬੋਸਟਨ, ਮੈਸੇਚਿਉਸੇਟਸ ਵਿਚ ਇਕ ਸਕਾਈਡਾਈਵਿੰਗ ਹਾਦਸੇ ਵਿਚ ਮੌਤ ਹੋ ਗਈ। ਉਸ ਨੂੰ ਕੁਝ ਦਿਨ ਪਹਿਲਾਂ ਹੀ ਪੈਰਾਸ਼ੂਟਿੰਗ ਲਾਇਸੈਂਸ ਮਿਲਿਆ ਸੀ। ਮ੍ਰਿਤਕ, ਜਿਸ ਦੀ ਪਛਾਣ ਮਨੀ ਚੰਦਰ ਤੇਜਾ ਗੱਦਾਮ ਵਜੋਂ ਹੋਈ ਹੈ , ਬੋਸਟਨ ਵਿਚ ਫਿਡੇਲਿਟੀ ਇਨਵੈਸਟਮੈਂਟਸ ਵਿਚ ਸਾਫਟਵੇਅਰ ਇੰਜੀਨੀਅਰ ਵਜੋਂ ਕੰਮ ਕਰਦਾ ਸੀ।ਇਹ ਹਾਦਸਾ ਸ਼ਾਮ 4 ਵਜੇ ਦੇ ਕਰੀਬ ਔਰੇਂਜ, ਮੈਸੇਚਿਉਸੇਟਸ ਵਿੱਚ ਜੰਪਟਾਊਨ ਸਕਾਈਡਾਈਵਿੰਗ ਵਿਖੇ ਵਾਪਰਿਆ। ਅਧਿਕਾਰੀਆਂ ਨੇ ਕਿਹਾ ਕਿ ਉਹ ਸੁਰੱਖਿਅਤ ਹੇਠਾਂ ਉਤਰ ਰਿਹਾ ਸੀ ਜਦੋਂ ਲੈਂਡਿੰਗ ਦੌਰਾਨ ਹਵਾ ਦੇ ਅਚਾਨਕ ਆਏ ਝੱਖੜ ਨੇ ਉਸ ਦੇ ਪੈਰਾਸ਼ੂਟ ਨੂੰ ਤਬਾਹ ਕਰ ਦਿੱਤਾ ਤੇ ਉਹ ਲਗਭਗ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਾ । ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਐਥੋਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ਨੇ ਕਿਹਾ ਹੈ ਕਿ ਉਸ ਦੇ ਅਚਾਨਕ ਦਿਹਾਂਤ ਨੇ ਉਨਾਂ ਨੂੰ ਭਾਵਨਾਤਮਕ ਅਤੇ ਵਿੱਤੀ ਤੌਰ ’ਤੇ ਤਬਾਹ ਕਰ ਦਿੱਤਾ ਹੈ । ਉਸ ਨੇ ਆਪਣਾ ਕਰੀਅਰ ਬਣਾਉਣ ਲਈ ਬਹੁਤ ਜਦੋਜਹਿਦ ਕੀਤੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜੂਰ ਸੀ। ਇਕ ਬਿਆਨ ਵਿਚ, ਕੰਪਨੀ ਨੇ ਗੱਦਾਮ ਦੇ ਪਰਿਵਾਰ, ਦੋਸਤਾਂ ਅਤੇ ਅਜ਼ੀਜ਼ਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਨੀਟ ਦੀ ਪ੍ਰੀਖਿਆ ਵਿਚ ਸੰਗਰੂਰ ਦੇ ਸ਼ੋਰਿਆ ਸਿੰਗਲਾ ਨੇ ਪ੍ਰਾਪਤ ਕੀਤਾ 174ਵਾਂ ਰੈਂਕ ਅਗਲੀ ਖ਼ਬਰ ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਪ੍ਰੋਗਰਾਮ 'ਚ ਸ਼ਾਮਿਲ ਹੋਣ ਦੀ ਸ...
Ad Position 24