31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਲਏਡੀਸੀ ਨੀਤੀ ਖ਼ਿਲਾਫ਼ ਵਕੀਲਾਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ

ਡੇਰਾਬੱਸੀ (ਮੁਹਾਲੀ), 17 ਜੁਲਾਈ - ਲੀਗਲ ਏਡ ਡਿਫੈਂਸ ਕਾਊਂਸਲ (ਐਲਏਡੀਸੀ) ਨੀਤੀ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਚੱਲ ਰਹੀ...

Ad Position 21
No active advertisement
ਅਜੀਤ ਡੈਸਕ 17-07-2026

ਡੇਰਾਬੱਸੀ (ਮੁਹਾਲੀ), 17 ਜੁਲਾਈ - ਲੀਗਲ ਏਡ ਡਿਫੈਂਸ ਕਾਊਂਸਲ (ਐਲਏਡੀਸੀ) ਨੀਤੀ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੌਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਡੇਰਾਬੱਸੀ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਅਦਾਲਤੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਅਦਾਲਤ ਦੇ ਮੁੱਖ ਦਰਵਾਜ਼ੇ ਅੱਗੇ ਧਰਨਾ ਦਿੱਤਾ, ਰੋਸ ਪ੍ਰਦਰਸ਼ਨ ਕੀਤਾ ਅਤੇ ਕੁਝ ਸਮੇਂ ਲਈ ਤਹਿਸੀਲ ਰੋਡ 'ਤੇ ਆਵਾਜਾਈ ਵੀ ਰੋਕੀ।
ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਨੇ ਦੱਸਿਆ ਕਿ 14 ਜੁਲਾਈ ਨੂੰ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਸਟਿਸ ਵਿਨੋਦ ਐੱਸ. ਭਾਰਦਵਾਜ ਦੀ ਅਗਵਾਈ ਹੇਠ ਗਠਿਤ ਕਮੇਟੀ ਨਾਲ ਹੋਈ ਸੀ। ਇਸ ਮੀਟਿੰਗ ਦੌਰਾਨ ਵਕੀਲ ਭਾਈਚਾਰੇ ਨੇ ਐਲਏਡੀਸੀ ਨੀਤੀ ਦੀਆਂ ਖਾਮੀਆਂ ਅਤੇ ਇਸ ਨਾਲ ਵਕੀਲਾਂ 'ਤੇ ਨਿਆਂ ਪ੍ਰਣਾਲੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਆਪਣਾ ਪੱਖ ਰੱਖਿਆ।
ਉਨ੍ਹਾਂ ਕਿਹਾ ਕਿ ਮੌਜੂਦਾ ਨੀਤੀ ਕਾਰਨ ਰੋਜ਼ਾਨਾ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਦੇ ਹਿੱਤਾਂ ਨੂੰ ਸਿੱਧਾ ਨੁਕਸਾਨ ਪਹੁੰਚ ਰਿਹਾ ਹੈ। ਇਕ ਪਾਸੇ ਸਰਕਾਰ ਆਪਣੇ ਸਰਕਾਰੀ ਵਕੀਲ ਰਾਹੀਂ ਮੁਕੱਦਮੇ ਦੀ ਪੈਰਵੀ ਕਰਦੀ ਹੈ, ਜਦਕਿ ਦੂਜੇ ਪਾਸੇ ਮੁਲਜ਼ਮ ਨੂੰ ਵੀ ਸਰਕਾਰੀ ਖ਼ਰਚੇ 'ਤੇ ਵਕੀਲ ਮੁਹੱਈਆ ਕਰਵਾਇਆ ਜਾਂਦਾ ਹੈ, ਜੋ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ।
ਦੱਪਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਭਾਰਤ ਦੇ ਮੁੱਖ ਨਿਆਂਧੀਸ਼ ਵੱਲੋਂ ਗਠਿਤ ਕਮੇਟੀ ਦੇ ਭਰੋਸੇ 'ਤੇ ਜੁਆਇੰਟ ਐਕਸ਼ਨ ਕਮੇਟੀ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਸੀ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। 14 ਜੁਲਾਈ ਦੀ ਮੀਟਿੰਗ ਵਿਚ ਵੀ ਕੋਈ ਸਾਰਥਕ ਨਤੀਜਾ ਸਾਹਮਣੇ ਨਾ ਆਉਣ ਕਾਰਨ ਸੂਬੇ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਨੇ ਸੰਘਰਸ਼ ਜਾਰੀ ਰੱਖਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਣ ਸਿਰਫ਼ ਹੜਤਾਲ ਨਹੀਂ ਰਹੀ, ਸਗੋਂ ਵਕੀਲ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵੱਡੇ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ-ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ-ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧ... ਅਗਲੀ ਖ਼ਬਰ ਵਿਸ਼ੂ ਰਾਣਾ ਰਾਜਪੂਤ ਭਲਾਈ ਬੋਰਡ ਬਲਾਚੌਰ ਦੇ ਚੇਅਰਮੈਨ ਨਿਯੁਕਤ
Ad Position 24