28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਟਾਂਡਾ ਉੜਮੁੜ ਦੇ ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਟਾਂਡਾ ਉੜਮੁੜ, (ਹੁਸ਼ਿਆਰਪੁਰ), 18 ਜੁਲਾਈ- ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (SHO) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ...

Ad Position 21
No active advertisement
ਅਜੀਤ ਡੈਸਕ 18-07-2026

ਟਾਂਡਾ ਉੜਮੁੜ, (ਹੁਸ਼ਿਆਰਪੁਰ), 18 ਜੁਲਾਈ- ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (SHO) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐਸ.ਪੀ. (ਦਿਹਾਤੀ) ਜਲੰਧਰ ਦੀ ਰਿਪੋਰਟ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਦਸੂਹਾ ਸਿਵਲ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਦੋਸ਼ ਹੈ ਕਿ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਦੇ ਨਾਂਅ 'ਤੇ ਲਗਭਗ 4 ਕਰੋੜ ਰੁਪਏ ਦੀ ਜ਼ਬਰੀ ਵਸੂਲੀ ਕੀਤੀ ਗਈ। ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫ.ਆਈ.ਆਰ. ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।

ਉੱਧਰ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਠੋਸ ਸਬੂਤਾਂ ਅਤੇ ਤੱਥਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਇਕ ਵਾਰ ਫਿਰ ਸੂਬੇ ਦੇ ਲੋਕਾਂ ਨੂੰ ਨਿਰਾਸ਼ ਕੀਤਾ- ਵਿੱਤ ਮੰਤਰੀ ਚੀਮਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ
Ad Position 24