27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਟਰੱਕ ਡਰਾਈਵਰ ਨੇ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ

ਜਮਾਲਪੁਰ/ਲੁਧਿਆਣਾ, 18 ਜੁਲਾਈ (ਅਸ਼ਵਨੀ ਕੁਮਾਰ)- ਸ਼ਰਾਬੀ ਟਰੱਕ ਡਰਾਈਵਰ ਨੇ ਕੌਂਸਲਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ...

Ad Position 21
No active advertisement
ਅਜੀਤ ਡੈਸਕ 18-07-2026

ਜਮਾਲਪੁਰ/ਲੁਧਿਆਣਾ, 18 ਜੁਲਾਈ (ਅਸ਼ਵਨੀ ਕੁਮਾਰ)- ਸ਼ਰਾਬੀ ਟਰੱਕ ਡਰਾਈਵਰ ਨੇ ਕੌਂਸਲਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਵੱਡਾ ਹਾਦਸਾ ਹੋਣੋਂ ਟਲ ਗਿਆ। ਮੋਤੀ ਨਗਰ ਥਾਣਾ ਅਧੀਨ ਪੈਂਦੇ ਸੈਕਟਰ-39 'ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ ਕਥਿਤ ਤੌਰ 'ਤੇ ਸ਼ਰਾਬੀ ਟਰੱਕ ਡਰਾਈਵਰ ਨੇ ਵਾਰਡ ਨੰਬਰ 19 ਦੀ ਸਥਾਨਕ ਕੌਂਸਲਰ ਨਿਧੀ ਗੁਪਤਾ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਹਾਦਸੇ ਤੋਂ ਪੰਜ ਮਿੰਟ ਪਹਿਲਾਂ ਹੀ ਕੌਂਸਲਰ ਆਪਣੀ ਕਾਰ ਤੋਂ ਬਾਹਰ ਨਿਕਲੀ ਸੀ। ਜੇਕਰ ਉਹ ਉਸ ਸਮੇਂ ਗੱਡੀ ਵਿੱਚ ਮੌਜੂਦ ਹੁੰਦੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕੌਂਸਲਰ ਵਾਲ-ਵਾਲ ਬਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਡਰਾਈਵਰ ਦੇ ਸ਼ਰਾਬੀ ਹੋਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ 'ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟਰੱਕ ਚਾਲਕ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਦੋਂ ਕੌਂਸਲਰ ਨਿਧੀ ਗੁਪਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੇਰ ਰਾਤ ਦੋ ਵਿਅਕਤੀ ਗੱਡੀ ਵਿਚ ਉਸਦੇ ਘਰ ਦੀ ਰੇਕੀ ਕਰਦੇ ਦੇਖੇ ਗਏ ਅਤੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀਡੀਓ ਬਣਾਉਂਦੇ ਹੋਏ ਦਿਖਾਈ ਦਿੱਤੇ।

ਕੌਂਸਲਰ ਨਿਧੀ ਗੁਪਤਾ ਨੇ ਦੱਸਿਆ ਕਿ ਉਹ ਇਸ ਘਟਨਾ ਨੂੰ ਲੈ ਕੇ ਕਾਫੀ ਚਿੰਤਤ ਹੈ, ਉਨ੍ਹਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਕਿਹਾ ਹੈ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ ਅਤੇ ਮੇਰੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ 'ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ ਅਗਲੀ ਖ਼ਬਰ ਕਮਿਊਨਿਟੀ ਸੈਂਟਰ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਖੰਡਰ ਬਣਿਆ
Ad Position 24