25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਿੰਡ ਹੇਤਮਪੁਰਾ ਦੇ 20 ਪਰਿਵਾਰ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ...

Ad Position 21
No active advertisement
ਅਜੀਤ ਡੈਸਕ 19-07-2026

ਚੋਗਾਵਾਂ/ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹੇਤਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ ਨਾਮਧਾਰੀ ਪਰਿਵਾਰ ਸੈਕਟਰੀ ਸੁਰਜੀਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ , 2 ਮੌਜੂਦਾ ਮੈਂਬਰਾਂ ਸਮੇਤ 20 ਪਰਿਵਾਰ ਕਾਂਗਰਸ ਪਾਰਟੀ ਨੂੰ ਆਖਰੀ ਫਤਹਿ ਬੁਲਾ ਕੇ ਹਲਕਾ ਇੰਚਾਰਜ ਸੋਨੀਆ ਮਾਣ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਅੱਜ ਪਿੰਡ ਹੇਤਮਪੁਰਾ ਵਿਖੇ ਸੈਕਟਰੀ ਸਰਜੀਤ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਰੋਹ ਦੌਰਾਨ ਸ਼ਾਮਿਲ ਹੋਣ ਵਾਲੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ, ਜੋਗਿੰਦਰ ਸਿੰਘ ਮੈਂਬਰ, ਰਣਦੀਪ ਸਿੰਘ, ਬਾਬਾ ਕੇਵਾ ਸਿੰਘ, ਗੁਰਭੇਜ ਸਿੰਘ, ਜਗਦੇਵ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਡੀਸੀ, ਸਤਨਾਮ ਸਿੰਘ ਡਰਾਈਵਰ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ ਆਦਿ ਪਰਿਵਾਰਾਂ ਨੂੰ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ 'ਆਪ' ਵਿੱਚ ਸ਼ਾਮਿਲ ਹੋਣ ਲਈ ਬੇਤਾਬ ਹੈ।

ਇਸ ਮੌਕੇ ਜਿਲ੍ਹਾ ਪ੍ਰੀਸਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਲਖਬੀਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਹੇਤਮਪੁਰਾ, ਸਰਪੰਚ ਗੁਰਜੰਟ ਸਿੰਘ ਕੋਹਾਲੀ, ਬਲਜੀਤ ਸਿੰਘ ਬਲਾਕ ਸੰਮਤੀ ਮੈਂਬਰ, ਨਿੰਦਰ ਮਸੀਹ, ਰਾਜ ਮਸੀਹ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਨਵ ਬੋਪਾਰਾਏ, ਚੇਅਰਮੈਨ ਰਵਿੰਦਰ ਰਵੀ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਭਰਵਾਏ ਟੁੱਟੀ ਸੜਕ ਦੇ ਖੱਡੇ ਅਗਲੀ ਖ਼ਬਰ ਸੈਕਟਰ-89ਸੀ ਤੇ 89ਡੀ ਦੇ ਵਸਨੀਕਾਂ ਨੇ ਖੁਦ ਸੰਭਾਲੀ ਸਫ਼ਾਈ ਦੀ ਕਮਾਨ, ਨਗਰ ਨਿਗਮ ਤੋਂ ਮੰਗੀਆਂ ਬਿਹਤਰ ਸਹੂਲਤਾਂ
Ad Position 24