21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੈਬਨਿਟ ਮੰਤਰੀ ਸੌੰਦ ਵਲੋਂ 66 ਕੇਵੀ ਗਰਿੱਡ ਦਾ ਉਦਘਾਟਨ

ਜਗਰਾਉਂ (ਲੁਧਿਆਣਾ), 20 ਜੁਲਾਈ (ਕੁਲਦੀਪ ਸਿੰਘ ਲੋਹਟ)- ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ...

Ad Position 21
No active advertisement
ਅਜੀਤ ਡੈਸਕ 20-07-2026

ਜਗਰਾਉਂ (ਲੁਧਿਆਣਾ),  20 ਜੁਲਾਈ (ਕੁਲਦੀਪ ਸਿੰਘ ਲੋਹਟ)- ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਵਿਚ 5.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ 66 ਕੇਵੀ ਗਰਿੱਡ ਸਬ-ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਬਿਹਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਪ੍ਰੋਜੈਕਟ ਨਾਲ ਖੇਤਰ ਦਾ ਬਿਜਲੀ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ।

ਸੌੰਦ ਨੇ ਦੱਸਿਆ ਕਿ ਇਸ ਗਰਿੱਡ ਤੋਂ ਗਿੱਦੜਵਿੰਡੀ, ਲੋਦੀਵਾਲ, ਤਿਹਾੜਾ, ਸ਼ੇਰੇਵਾਲ, ਸੋਢੀਵਾਲ, ਮਲਸੀਆਂ ਬਾਜਣ, ਕੰਨੀਆਂ, ਰਸੂਲਪੁਰ ਜੰਡੀ, ਤਰਫ਼ ਕੋਟਲੀ ਅਤੇ ਅਬੂਪੁਰਾ ਸਮੇਤ 10 ਪਿੰਡਾਂ ਦੇ ਹਜ਼ਾਰਾਂ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਦਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ 6.30 ਕਿਲੋਮੀਟਰ ਲੰਬੀ 66 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ ਅਤੇ 12.5 ਐੱਮਵੀਏ ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਸਥਾਪਤ ਕੀਤਾ ਗਿਆ ਹੈ। ਸਬ-ਸਟੇਸ਼ਨ ਲਈ ਪਿੰਡ ਵਾਸੀਆਂ ਨੇ 1 ਏਕੜ 2 ਕਨਾਲ ਜ਼ਮੀਨ ਲੋਕ ਹਿੱਤ ਵਿਚ ਦਾਨ ਕੀਤੀ।

ਇਸ ਮੌਕੇ ਵਿਧਾਇਕ ਸਰਬਜੀਤ ਕੌਰ ਨੇ ਕਿਹਾ ਕਿ ਬੁਜਕਰ, ਕਾਉਂਕੇ ਅਤੇ ਭੰਮੀਪੁਰ ਵਿਚ ਵੀ ਜਲਦੀ 66 ਕੇਵੀ ਗਰਿੱਡਾਂ ਦਾ ਨਿਰਮਾਣ ਸ਼ੁਰੂ ਹੋਵੇਗਾ, ਜਿਸ ਨਾਲ ਸਮੁੱਚੇ ਹਲਕੇ ਦੀ ਬਿਜਲੀ ਵਿਵਸਥਾ ਵਿਚ ਹੋਰ ਸੁਧਾਰ ਆਵੇਗਾ।

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੱਡਾ ਦਾਅਵਾ, ਅੰਮ੍ਰਿਤਪਾਲ ਸਿੰਘ ਵਿਧਾਨਸਭਾ ਦੀ ਚੋਣ ਲੜੇਗਾ ਅਗਲੀ ਖ਼ਬਰ ਸੜਕ ਹਾਦਸੇ ’ਚ ਕਾਰ ਚਾਲਕ ਦੀ ਮੌਤ
Ad Position 24