20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਗਲੀ ਵਿਚ ਖਿਲਰੇ ਮਿਲੇ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ...

Ad Position 21
No active advertisement
ਅਜੀਤ ਡੈਸਕ 20-07-2026

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਉਹ ਸ਼੍ਰੋਮਣੀ ਕਮੇਟੀ ਦੀ ਟੀਮ ਸਮੇਤ ਪਿੰਡ ਪਹੁੰਚੇ ਹਨ। ਉਨ੍ਹਾਂ ਗ੍ਰੰਥੀ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਨੇੜੇ ਗਲੀ ਵਿਚ ਕਿਸੇ ਰਾਹਗੀਰ ਨੇ ਗੁਟਕਾ ਸਾਹਿਬ ਦੇ ਅੰਗ ਖਿਲਰੇ ਵੇਖੇ ਅਤੇ ਇਸ ਦੀ ਸੂਚਨਾ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਦਿੱਤੀ।

ਜਿਸ ਮਗਰੋਂ ਇਨ੍ਹਾਂ ਅੰਗਾਂ ਨੂੰ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਹੀ ਸ੍ਰੀ ਮੁਕਤਸਰ ਸਾਹਿਬ ਦੇ ਡੀ.ਐਸ.ਪੀ. ਬਚਨ ਸਿੰਘ, ਥਾਣਾ ਬਰੀਵਾਲਾ ਦੇ ਐਸ.ਐਚ.ਓ. ਸਮੇਤ ਪੁਲਿਸ ਪਾਰਟੀ ਪਿੰਡ ਸੱਕਾਂਵਾਲੀ ਘਟਨਾ ਸਥਾਨ ਤੇ ਪਹੁੰਚੇ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਘਟਨਾ ਨੂੰ ਲੈ ਕੇ ਪਿੰਡ ਤੇ ਇਲਾਕੇ ਵਿਚ ਗਮ ਦਾ ਮਾਹੌਲ ਹੈ। ਜਥੇਦਾਰ ਗਿਆਨੀ ਟੇਕ ਸਿੰਘ ਨੇ ਇਸ ਘਟਨਾ ਦੀ ਰਿਪੋਰਟ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਤੋਂ ਮੰਗੀ ਹੈ। ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ ਅੰਗ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦੇ ਜਾ ਰਹੇ ਹਨ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਦੁੱਖਦਾਈ ਦੱਸਦਿਆਂ ਡੂੰਘਾ ਦੁੱਖ ਪ੍ਰਗਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 25 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ਸ਼ਾਮਿਲ
Ad Position 24